- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਸਟ ਨੇ ਕੇਜਰੀਵਾਲ ਨੂੰ ਦੱਸਿਆ ਕਿ ਪਾਰਟੀ ਦੇ ਆਗੂ ਤੇ ਵਰਕਰ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਤੇ ਕਿਸਾਨੀ ਸਮੇਤ ਵੱਖ-ਵੱਖ ਖੇਤਰਾਂ ’ਚ ਸਰਕਾਰ ਵੱਲੋਂ ਕੰਮ ਕੀਤੇ ਗਏ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੀਆਂ ਗਤੀਵਿਧੀਆਂ ’ਤੇ ਚਰਚਾ ਹੋਈ।
ਬਰਸਟ ਨੇ ਕੇਜਰੀਵਾਲ ਨੂੰ ਦੱਸਿਆ ਕਿ ਪਾਰਟੀ ਦੇ ਆਗੂ ਤੇ ਵਰਕਰ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਤੇ ਕਿਸਾਨੀ ਸਮੇਤ ਵੱਖ-ਵੱਖ ਖੇਤਰਾਂ ’ਚ ਸਰਕਾਰ ਵੱਲੋਂ ਕੰਮ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਮਾਰਗਦਰਸ਼ਨ ਪਾਰਟੀ ਲਈ ਪ੍ਰੇਰਣਾ ਦਾ ਸਰੋਤ ਹੈ। ਪੰਜਾਬ ਦੀ ਲੀਡਰਸ਼ਿਪ ਤੇ ਵਰਕਰ ਆਗਾਮੀ ਚੋਣਾਂ ਲਈ ਤਿਆਰ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਤੇ ਲੋਕ-ਭਲਾਈ ਲਈ ਕੰਮ ਕਰ ਰਹੇ ਹਨ।