ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ: ਹਰਦੇਵ ਸਿੰਘ ਬਾਜੇਚੱਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਗੁਰਦਾਸਪੁਰ ਨਾਲ ਸਬੰਧਤ ਪਾਰਟੀ ਦੇ ਆਗੂ ਹਰਦੇਵ ਸਿੰਘ ਬਾਜੇਚੱਕ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।
Publish Date: Fri, 19 Jun 2026 06:13 PM (IST)
Updated Date: Fri, 19 Jun 2026 06:16 PM (IST)
ਪੰਜਾਬੀ ਜਾਗਰਣ, ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਗੁਰਦਾਸਪੁਰ ਨਾਲ ਸਬੰਧਤ ਪਾਰਟੀ ਦੇ ਆਗੂ ਹਰਦੇਵ ਸਿੰਘ ਬਾਜੇਚੱਕ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਅਕਾਲੀ ਜਥਾ ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਅਤੇ ਹਲਕਾ ਗੁਰਦਾਸਪੁਰ ਦੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਭੇਜੀ ਗਈ ਇੱਕ ਲਿਖਤੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਪਿਛਲੇ ਦਿਨੀਂ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ’ਚ ਹਰਦੇਵ ਸਿੰਘ ਬਾਜੇਚੱਕ ਨੇ ਪਾਰਟੀ ਵਿਰੋਧੀ ਕਾਰਵਾਈਆਂ ਕੀਤੀਆਂ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਖ਼ਿਲਾਫ਼ ਪ੍ਰੈਸ ਕਾਨਫਰੰਸ ਕਰਕੇ ਮਾੜੇ ਸ਼ਬਦ ਬੋਲੇ ਗਏ।
ਬਾਦਲ ਨੇ ਇਸ ਸਬੰਧੀ ਆਪਣੇ ਸੀਨੀਅਰ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਹ ਫੈਸਲਾ ਲਿਆ ਕਿ ਹਰਦੇਵ ਸਿੰਘ ਬਾਜੇਚੱਕ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪਾਰਟੀ ’ਚ ਅਨੁਸ਼ਾਸ਼ਨ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ।