ਗੁਰਮੀਤ ਸਿੰਘ ਸ਼ਾਹੀ, ਐੱਸਏਐੱਸ ਨਗਰ : ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਹਮ ਸ਼ੰਕਰ ਨੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਐੱਸਏਐੱਸ ਨਗਰ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਗੁਜਾਰੀ ਵਿਖਾਉਣ ਵਾਲੀਆਂ ਸਖ਼ਸੀਅਤਾਂ ਦਾ ਕੀਤਾ ਸਨਮਾਨ ਕੀਤਾ। ਇਨਾਂ੍ਹ 'ਚ ਖੂਨਦਾਨ ਕੈਂਪ ਲਗਵਾਉਣ ਅਤੇ ਵੱਖ-ਵੱਖ ਸਮਾਜ ਸੇਵੀ ਕਾਰਜਾਂ ਕਰਕੇ ਹਰਿੰਦਰ ਪਾਲ ਸਿੰਘ ਹੈਰੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਐੱਸਏਐੱਸ ਨਗਰ ਕੁਲਵੰਤ ਸਿੰਘ, ਏਡੀਜੀਪੀ ਸਰੱਖਿਆ ਐੱਸਐੱਸ ਸ਼ੀਵਾਸਤਵਾ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਵਿਵੇਕ ਸ਼ੀਲ ਸੋਨੀ, ਆਮ ਆਦਮੀ ਪਾਰਟੀ ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਹਾਜ਼ਰ ਸਨ।