- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਨੇਕ ਸਿੰਘ ਤਕੀਪੁਰ ਨੂੰ ਜ਼ਿਲ੍ਹਾ ਓਬੀਸੀ ਸੈੱਲ ਦੀ ਜ਼ਿੰਮੇਵਾਰੀ ਸੌਂਪੀ

ਰੋਹਿਤ ਗੁਪਤਾ, ਪੰਜਾਬੀ ਜਾਗਰਣ, ਮਾਜਰੀ :ਪੰਜਾਬ ਪ੍ਰਦੇਸ਼ ਕਾਂਗਰਸ ਦੇ ਓਬੀਸੀ ਸੈੱਲ ਦੇ ਚੇਅਰਮੈਨ ਅੰਗਦ ਸੈਣੀ ਵੱਲੋਂ ਹਰਨੇਕ ਸਿੰਘ ਤਕੀਪੁਰ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਪਾਰਟੀ ਲਈ ਕੀਤੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਐੱਸਏਐੱਸ ਨਗਰ ਦੇ ਓਬੀਸੀ ਸੈੱਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਨੇਕ ਸਿੰਘ ਤਕੀਪੁਰ ਇਸ ਤੋਂ ਪਹਿਲਾਂ ਵੀ ਓਬੀਸੀ ਸੈੱਲ ਦੇ ਕਾਰਜਕਾਰੀ ਚੇਅਰਮੈਨ ਵਜੋਂ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਹਲਕਾ ਖਰੜ ਦੇ ਮੁੱਖ ਬੁਲਾਰੇ ਵਜੋਂ ਵੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਰਹੇ ਹਨ। ਇਸ ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਹਰਨੇਕ ਸਿੰਘ ਤਕੀਪੁਰ ਨੇ ਪਾਰਟੀ ਹਾਈਕਮਾਂਡ ਅਤੇ ਪੰਜਾਬ ਕਾਂਗਰਸ ਓਬੀਸੀ ਸੈੱਲ ਦੇ ਚੇਅਰਮੈਨ ਅੰਗਦ ਸੈਣੀ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਅਤੇ ਹਲਕਾ ਖਰੜ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਤਕੀਪੁਰ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਦੇ ਸਮੁੱਚੇ ਓਬੀਸੀ ਸਮਾਜ ਨੂੰ ਨਾਲ ਲੈ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਓਬੀਸੀ ਸਮਾਜ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਪਾਰਟੀ ਹਾਈਕਮਾਂਡ ਦੇ ਧਿਆਨ ਵਿਚ ਲਿਆਉਂਦੇ ਰਹਿਣਗੇ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਤਨ, ਮਨ ਅਤੇ ਧਨ ਨਾਲ ਸੇਵਾ ਕਰਨਗੇ।