- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਕਿਸਾਨਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੰਬੀ ਅਤੇ ਇਤਿਹਾਸਕ ਲੜਾਈ ਲੜੀ ਸੀ ਅਤੇ ਆਪਣੀ ਮਿਹਨਤ ਤੇ ਸੰਘਰਸ਼ ਸਦਕਾ ਜਿੱਤ ਹਾਸਲ ਕੀਤੀ ਸੀ। ਹੁਣ ਭਾਜਪਾ ਆਗੂ ਕਿਸਾਨਾਂ ਦੇ ਉਸ ਇਤਿਹਾਸਕ ਸੰਘਰਸ਼ ਦਾ ਬਦਲਾ ਲੈਣ ਦੀ ਭਾਵਨਾ ਨਾਲ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦੇ ਰਹੇ ਹਨ।

ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਆਗੂ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਇਸ ਤਰ੍ਹਾਂ ਦੇ ਬਿਆਨ ਜਾਰੀ ਕਰ ਰਹੇ ਹਨ। ਪੰਜਾਬ ਦੇ ਅੰਦਰੂਨੀ ਹਾਲਾਤ ਪੂਰੀ ਤਰ੍ਹਾਂ ਸ਼ਾਂਤੀਪੂਰਨ ਹਨ ਅਤੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੰਬੀ ਅਤੇ ਇਤਿਹਾਸਕ ਲੜਾਈ ਲੜੀ ਸੀ ਅਤੇ ਆਪਣੀ ਮਿਹਨਤ ਤੇ ਸੰਘਰਸ਼ ਸਦਕਾ ਜਿੱਤ ਹਾਸਲ ਕੀਤੀ ਸੀ। ਹੁਣ ਭਾਜਪਾ ਆਗੂ ਕਿਸਾਨਾਂ ਦੇ ਉਸ ਇਤਿਹਾਸਕ ਸੰਘਰਸ਼ ਦਾ ਬਦਲਾ ਲੈਣ ਦੀ ਭਾਵਨਾ ਨਾਲ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦੇ ਰਹੇ ਹਨ। ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਬਾਰੇ ਗ਼ਲਤ ਧਾਰਨਾ ਬਣਾਉਣ ਦੀ ਇਹ ਕੋਸ਼ਿਸ਼ ਨਿੰਦਣਯੋਗ ਹੈ।