ਹਰਪ੍ਰੀਤ ਸਿੰਘ ਸੈਣੀ ਉਰਫ਼ ਟਿੰਕੂ ਬੀਜੇਪੀ ਓਬੀਸੀ ਮੋਰਚਾ ਦੇ ਪ੍ਰਧਾਨ ਨਿਯੁਕਤ
ਹਰਪ੍ਰੀਤ ਸਿੰਘ ਸੈਣੀ ਉਰਫ਼ ਟਿੰਕੂ ਬੀਜੇਪੀ ਓਬੀਸੀ ਮੋਰਚਾ ਦੇ ਪ੍ਰਧਾਨ ਨਿਯੁਕਤ
Publish Date: Sun, 18 Jan 2026 06:45 PM (IST)
Updated Date: Sun, 18 Jan 2026 06:49 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਭਾਰਤੀ ਜਨਤਾ ਪਾਰਟੀ (ਬੀਜੇਪੀ) ਵੱਲੋਂ ਸੰਗਠਨ ਵਿਚ ਫੇਰਬਦਲ ਅਤੇ ਮਜ਼ਬੂਤੀ ਕਰਦਿਆਂ ਡੇਰਾਬੱਸੀ ਦੇ ਸਰਗਰਮ ਆਗੂ ਹਰਪ੍ਰੀਤ ਸਿੰਘ ਸੈਣੀ ਉਰਫ਼ ਟਿੰਕੂ ਨੂੰ ਬੀਜੇਪੀ ਓਬੀਸੀ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵੱਲੋਂ ਹਰਪ੍ਰੀਤ ਸਿੰਘ ਸੈਣੀ ਉਰਫ਼ ਟਿੰਕੂ ਨੂੰ ਬੀਜੇਪੀ ਓਬੀਸੀ ਮੋਰਚਾ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਦੀ ਮਜ਼ਬੂਤੀ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹਰਪ੍ਰੀਤ ਸਿੰਘ ਸੈਣੀ ਉਰਫ਼ ਟਿੰਕੂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਸੌਪੀ ਗਈ ਹੈ। ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਦੀ ਅਗਵਾਈ ਹੇਠ ਓਬੀਸੀ ਮੋਰਚਾ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੀ ਤੇਜ਼ੀ ਆਵੇਗੀ। ਉਨ੍ਹਾਂ ਵੱਲੋਂ ਹਰਪ੍ਰੀਤ ਸਿੰਘ ਸੈਣੀ ਉਰਫ਼ ਟਿੰਕੂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਮਿਹਨਤ ਨੂੰ ਦੇਖਦੇ ਹੋਏ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਰਪ੍ਰੀਤ ਸਿੰਘ ਸੈਣੀ ਉਰਫ਼ ਟਿੰਕੂ ਨੇ ਪਾਰਟੀ ਹਾਈਕਮਾਂਡ ਦੇ ਨਾਲ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਓਬੀਸੀ ਵਰਗ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਇਲਾਕੇ ਦੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਹਰਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।