- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਸਿਮਰਤ ਨੇ ਐੱਸਐੱਸਪੀ ਨਾਲ 29 ਅਕਤੂਬਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਸਪੀਕਰ ਨੂੰ ਸੌਂਪੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਸਐੱਸਪੀ ਨੇ ਉਨ੍ਹਾਂ ਦੀ ਗੱਲ ਨੂੰ ਗ਼ਲਤ ਦੱਸਿਆ ਅਤੇ ਪਰਿਵਾਰ ਦੀਆਂ ਸ਼ਿਕਾਇਤਾਂ ਨੂੰ ਗ਼ੈਰਵਾਜਬ ਕਿਹਾ। ਉਨ੍ਹਾਂ ਪੁਲਿਸ ਵੱਲੋਂ ਲਾਸ਼ ਲਿਜਾਣ, ਜਰਨੈਲ ਸਿੰਘ ਨੂੰ ਨਾਲ ਲਿਜਾਣ ਅਤੇ ਇਸ ਸਬੰਧੀ ਕਾਰਵਾਈ ਦੇ ਰਿਕਾਰਡ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ।

ਸਟੇਟ ਬਿਊਰੋ, ਚੰਡੀਗੜ੍ਹ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਖ਼ਿਲਾਫ਼ ਸੰਸਦੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਤੋਂ ਜ਼ਬਰਦਸਤੀ ਲੈ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਦੋਸ਼ ਲਾਏ ਹਨ। ਉਨ੍ਹਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਨਿਯਮ 223 ਤਹਿਤ ਨੋਟਿਸ ਦੇ ਕੇ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਕਰਨ ਅਤੇ ਪੰਜਾਬ ਸਰਕਾਰ ਤੋਂ ਰਿਪੋਰਟ ਤੇ ਸਬੰਧਤ ਰਿਕਾਰਡ ਤਲਬ ਕਰਨ ਦੀ ਮੰਗ ਕੀਤੀ ਹੈ।
ਹਰਸਿਮਰਤ ਨੇ ਐੱਸਐੱਸਪੀ ਨਾਲ 29 ਅਕਤੂਬਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਸਪੀਕਰ ਨੂੰ ਸੌਂਪੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਸਐੱਸਪੀ ਨੇ ਉਨ੍ਹਾਂ ਦੀ ਗੱਲ ਨੂੰ ਗ਼ਲਤ ਦੱਸਿਆ ਅਤੇ ਪਰਿਵਾਰ ਦੀਆਂ ਸ਼ਿਕਾਇਤਾਂ ਨੂੰ ਗ਼ੈਰਵਾਜਬ ਕਿਹਾ। ਉਨ੍ਹਾਂ ਪੁਲਿਸ ਵੱਲੋਂ ਲਾਸ਼ ਲਿਜਾਣ, ਜਰਨੈਲ ਸਿੰਘ ਨੂੰ ਨਾਲ ਲਿਜਾਣ ਅਤੇ ਇਸ ਸਬੰਧੀ ਕਾਰਵਾਈ ਦੇ ਰਿਕਾਰਡ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ।
ਹਰਸਿਮਰਤ ਅਨੁਸਾਰ ਡਲਜੀਤ ਦੀ ਮੌਤ ਨਸ਼ੇ ਕਾਰਨ ਹੋਈ ਸੀ, ਪਰ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਬਜਾਏ ਕਤਲ ਦਾ ਕੇਸ ਦਰਜ ਕੀਤਾ ਗਿਆ। ਪਰਿਵਾਰ ਲਾਸ਼ ਨੂੰ ਧਰਨੇ ਵਾਲੀ ਥਾਂ ਲਿਜਾਣਾ ਚਾਹੁੰਦਾ ਸੀ, ਪਰ ਪੁਲਿਸ ਨੇ ਕਥਿਤ ਤੌਰ ’ਤੇ ਜ਼ਬਰਦਸਤੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ। ਉਨ੍ਹਾਂ ਇਸ ਮਾਮਲੇ ਵਿੱਚ ਐੱਫਆਈਆਰ, ਜਾਂਚ ਅਤੇ ਪੋਸਟਮਾਰਟਮ ਰਿਕਾਰਡ ਸਮੇਤ ਸਾਰੇ ਦਸਤਾਵੇਜ਼ ਤਲਬ ਕਰਨ ਦੀ ਅਪੀਲ ਕੀਤੀ ਹੈ।