- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਹੋਰ ਸੁਆਲ 'ਤੇ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁੱਝ ਲੋਕ ਆਪਣੀ ਰਾਜਨੀਤੀ ਚਮਕਾਉਣ ਲਈ ਗਲਤ ਬਿਆਨਬਾਜ਼ੀ ਕਰਦੇ ਹਨ, ਜੋ ਬਿਲਕੁਲ ਗਲਤ ਹੈ। ਗੁਰੂਆਂ ਨੂੰ ਲੈ ਕੇ ਅਜਿਹੀ ਭਾਸ਼ਾ ਨਾ ਤਾਂ ਬੋਲਣੀ ਚਾਹੀਦੀ ਹੈ ਅਤੇ ਨਾ ਹੀ ਸੋਚਣੀ ਚਾਹੀਦੀ ਹੈ। ਉਨ੍ਹਾਂ ਨੇ ਬਿਨਾ ਕਿਸੇ ਦਾ ਨਾਮ ਲਏ ਕਿਹਾ ਕਿ ਵਿਪੱਖ ਦੇ ਕੁੱਝ ਨੇਤਾਵਾਂ ਵੱਲੋਂ ਇਸ ਤਰ੍ਹਾਂ ਦੀ ਗੱਲਾਂ ਕਰਨਾ ਨਿੰਦਣਯੋਗ ਹੈ।

ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਂਤਵਾਰ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਇਤਿਹਾਸਕ ਗੁਰੂਦੁਆਰਾ ਚਰਨ ਕੰਵਲ ਸਾਹਿਬ, ਮਾਛੀਵਾੜਾ, ਲੁਧਿਆਣਾ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਪਵਿੱਤਰ ਸਥਾਨ 'ਤੇ ਆ ਕੇ ਉਹ ਆਪਣੇ ਆਪ ਨੂੰ ਸੁਭਾਗਸ਼ਾਲੀ ਮਹਿਸੂਸ ਕਰ ਰਹੇ ਹਨ। ਇਹ ਉਹੀ ਇਤਿਹਾਸਕ ਸਥਾਨ ਹੈ ਜਿੱਥੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆ ਕੇ ਕਠੋਰ ਤੱਪ ਕੀਤਾ ਸੀ ਅਤੇ ਦੇਸ਼ ਅਤੇ ਸਮਾਜ ਨੂੰ ਧਰਮ, ਹਿੱਮਤ ਅਤੇ ਮਨੁੱਖਤਾ ਦਾ ਸਿੱਖਿਆ ਦਿੱਤੀ ਸੀ।
ਉਨ੍ਹਾਂ ਨੇ ਕਿਹਾ ਕਿ ਗੁਰੂਆਂ ਨੇ ਹਮੇਸ਼ਾ ਸਮਾਜ ਅਤੇ ਦੇਸ਼ ਦੀ ਭਲਾਈ ਲਈ ਸੰਘਰਸ਼ ਕੀਤਾ ਅਤੇ ਮਹਾਨ ਬਲਿਦਾਨ ਦਿੱਤੇ। ਸਾਨੂੰ ਉਨ੍ਹਾਂ ਦੀ ਸਿੱਖਿਆਵਾਂ ਅਤੇ ਉਨ੍ਹਾਂ ਦੇ ਵਿਖਾਏ ਰਸਤੇ 'ਤੇ ਤੁਰਦੇ ਹੋਏ ਰਾਸ਼ਟਰ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਇਤਿਹਾਸਕ ਗੁਰੂਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਪਏ ਅਤੇ ਉਨ੍ਹਾਂ ਨੇ ਇੱਥੇ ਰਹਿ ਕੇ ਸਮਾਜ ਨੂੰ ਦਿਸ਼ਾ ਦਿੱਤੀ, ਅਜਿਹੇ ਪਵਿੱਤਰ ਸਥਾਨ ਨੂੰ ਨੇੜਿਓਂ ਵੇਖਣਾ ਅਤੇ ਸ਼ੀਸ਼ ਨਿਵਾਉਣ ਦਾ ਮੌਕਾ ਮਿਲਣਾ ਉਨ੍ਹਾਂ ਲਈ ਬੜੇ ਸੁਭਾਗ ਦੀ ਗੱਲ ਹੈ।
ਇੱਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹ ਕਿ ਜੇਕਰ ਗੁਰੂਆਂ ਨੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਸਾਡਾ ਇਤਿਹਾਸ ਕੁੱਝ ਹੋਰ ਹੀ ਹੁੰਦਾ। ਗੁਰੂਆਂ ਨੇ ਕਿਸੇ ਇੱਕ ਵਰਗ ਲਈ ਨਹੀਂ ਸਗੋਂ ਪੂਰੇ ਸਮਾਜ ਅਤੇ ਪੂਰੇ ਦੇਸ਼ ਲਈ ਸੰਘਰਸ਼ ਕੀਤਾ ਅਤੇ ਆਪਣੀ ਸ਼ਹੀਦੀ ਦਿੱਤੀ। ਉਨ੍ਹਾਂ ਦੀ ਸਿੱਖਿਆਵਾਂ ਨੂੰ ਗ੍ਰਹਿਣ ਕਰ ਕੇ ਸਾਨੂੰ ਅੱਗੇ ਵੱਧਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮੇ-ਸਮੇ 'ਤੇ ਉਨ੍ਹਾਂ ਨੂੰ ਗੁਰੂਆਂ ਦੀ ਪਵਿੱਤਰ ਭੂਮਿ 'ਤੇ ਆਉਣ ਦਾ ਮੌਕਾ ਮਿਲਦਾ ਰਿਹਾ ਹੈ।
ਇੱਕ ਹੋਰ ਸੁਆਲ 'ਤੇ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁੱਝ ਲੋਕ ਆਪਣੀ ਰਾਜਨੀਤੀ ਚਮਕਾਉਣ ਲਈ ਗਲਤ ਬਿਆਨਬਾਜ਼ੀ ਕਰਦੇ ਹਨ, ਜੋ ਬਿਲਕੁਲ ਗਲਤ ਹੈ। ਗੁਰੂਆਂ ਨੂੰ ਲੈ ਕੇ ਅਜਿਹੀ ਭਾਸ਼ਾ ਨਾ ਤਾਂ ਬੋਲਣੀ ਚਾਹੀਦੀ ਹੈ ਅਤੇ ਨਾ ਹੀ ਸੋਚਣੀ ਚਾਹੀਦੀ ਹੈ। ਉਨ੍ਹਾਂ ਨੇ ਬਿਨਾ ਕਿਸੇ ਦਾ ਨਾਮ ਲਏ ਕਿਹਾ ਕਿ ਵਿਪੱਖ ਦੇ ਕੁੱਝ ਨੇਤਾਵਾਂ ਵੱਲੋਂ ਇਸ ਤਰ੍ਹਾਂ ਦੀ ਗੱਲਾਂ ਕਰਨਾ ਨਿੰਦਣਯੋਗ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਾਚੀਨ ਸ੍ਰੀ ਮੁਕਮੇਸ਼ਵਰ ਸ਼ਿਵ ਮੰਦਰ ( ਮੁਕਤੀਧਾਮ ) ਚਹਿਲਾਂ ਵਿੱਚ ਜਾ ਕੇ ਪੂਜਾ ਕੀਤੀ ਅਤੇ ਦੇਸ਼ਵਾਸੀਆਂ ਦੇ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ 'ਤੇ ਰਾਜਸਭਾ ਸਾਂਸਦ ਸਤਨਾਮ ਸਿੰਘ ਸੰਧੂ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ, ਗੁਰੂਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਸਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਚਰਨ ਸਿੰਘ ਵੀ ਮੌਜ਼ੂਦ ਰਹੇ।