- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਨੂੰ ਸਸਤੀ ਸਿਆਸਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਝੋਨੇ ਦੀ ਕਟਾਈ ਵਿੱਚ ਦੇਰੀ ਹੋਈ ਹੈ ਅਤੇ ਅਜੇ ਕਟਾਈ ਨੇ ਰਫ਼ਤਾਰ ਨਹੀਂ ਫੜੀ, ਪਰ ਸਿਰਸਾ ਨੇ ਦਿੱਲੀ ਵਿੱਚ ਧੂੰਏਂ ਦਾ ਮੁੱਦਾ ਚੁੱਕ ਦਿੱਤਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਝੂਠੀ ਬਿਆਨਬਾਜ਼ੀ ਕਰਨ ਦਾ ਦੋਸ਼ ਲਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਨ ਦੀ ਮੰਗ ਭਾਜਪਾ ਦੀ ਕਿਸਾਨ ਵਿਰੋਧੀ ਸੋਚ ਦਰਸਾਉਂਦੀ ਹੈ। ਸਰਕਾਰ ਪਿਛਲੇ ਪੰਜ ਸਾਲਾਂ ਤੋਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਾਲੀ ਮਸ਼ੀਨਰੀ ਦੇ ਰਹੀ ਹੈ, ਜਿਸ ਕਾਰਨ ਪਰਾਲੀ ਸਾੜਨ ਦੀਆਂ ਘਟਨਾਵਾਂ ਨਾ-ਮਾਤਰ ਰਹਿ ਗਈਆਂ ਹਨ। ਕਿਤੇ-ਕਿਤੇ ਵਾਪਰੀ ਇਕ-ਅੱਧੀ ਘਟਨਾ ਨੂੰ ਵਿਆਪਕ ਤੌਰ ’ਤੇ ਪਰਾਲੀ ਸਾੜਨਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਸਿਰਸਾ ਨੂੰ ਪੰਜਾਬ ਦੀ ਬਜਾਏ ਹਰਿਆਣਾ ਅਤੇ ਯੂਪੀ ਬਾਰੇ ਗੱਲ ਕਰਨ ਲਈ ਕਿਹਾ।
‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਨੂੰ ਸਸਤੀ ਸਿਆਸਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਝੋਨੇ ਦੀ ਕਟਾਈ ਵਿੱਚ ਦੇਰੀ ਹੋਈ ਹੈ ਅਤੇ ਅਜੇ ਕਟਾਈ ਨੇ ਰਫ਼ਤਾਰ ਨਹੀਂ ਫੜੀ, ਪਰ ਸਿਰਸਾ ਨੇ ਦਿੱਲੀ ਵਿੱਚ ਧੂੰਏਂ ਦਾ ਮੁੱਦਾ ਚੁੱਕ ਦਿੱਤਾ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਅੱਗ ਲੱਗਣ ਤੋਂ ਪਹਿਲਾਂ ਧੂੰਆਂ ਦਿੱਲੀ ਕਿਵੇਂ ਪਹੁੰਚ ਗਿਆ? ਪੰਨੂ ਨੇ ਕਿਹਾ ਕਿ ਸੰਸਦ ਵਿੱਚ ਮੰਨਿਆ ਗਿਆ ਹੈ ਕਿ ਪੰਜਾਬ ਨੇ ਪਿਛਲੇ ਸਾਲ ਪਰਾਲੀ ਸਾੜਨ ’ਤੇ 80 ਫ਼ੀਸਦੀ ਤੱਕ ਕਾਬੂ ਪਾਇਆ। ਇਸ ਸਾਲ ਸਰਕਾਰ ਨੇ ਪਰਾਲੀ ਸੰਭਾਲਣ ਲਈ ਕਿਸਾਨਾਂ ਨੂੰ 800 ਕਰੋੜ ਰੁਪਏ ਤੋਂ ਵੱਧ ਦੀ ਮਸ਼ੀਨਰੀ ਦਿੱਤੀ ਹੈ।