ਪੰਜਾਬ ਯੂਨੀਵਰਸਿਟੀ ’ਚ ਡਿਊਟੀ ਦੌਰਾਨ ਹੈੱਡ ਕਾਂਸਟੇਬਲ ਨੇ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੋਈ ਮੌਤ ਪੰਜਾਬ ਯੂਨੀਵਰਸਿਟੀ (ਪੀਯੂ) ਦੇ ਸੈਕਟਰ-14 ਸਥਿਤ ਬੋਟੈਨੀਕਲ ਗਾਰਡਨ ਵਿੱਚ ਬਣੇ ਕਮਰੇ ’ਚ ਸ਼ੁੱਕਰਵਾਰ ਸ਼ਾਮ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ ਆਪਣੀ ਸਰਕਾਰੀ ਕਾਰਬਾਈਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੰਗਤ ਸਿੰਘ ਵਜੋਂ ਹੋਈ ਹੈ। ਉਹ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵਿੱਚ ਹੈੱਡ ਕਾਂਸਟੇਬਲ ਤਾਇਨਾਤ ਸੀ ਅਤੇ ਪਿਛਲੇ ਢਾਈ ਤੋਂ ਤਿੰਨ ਮਹੀਨਿਆਂ ਤੋਂ ਬੋਟੈਨੀਕਲ ਗਾਰਡਨ ਦੇ ਹੈੱਡ ਮਾਲੀ ਸ਼ੇਰ ਸਿੰਘ ਦੀ ਸੁਰੱਖਿਆ ਵਿੱਚ ਡਿਊਟੀ ਕਰ ਰਿਹਾ ਸੀ।
Publish Date: Sat, 14 Nov 2026 11:24 AM (IST)
Updated Date: Sat, 14 Nov 2026 11:25 AM (IST)
ਜਾਗਰਣ ਸੰਵਾਦਦਾਤਾ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀਯੂ) ਦੇ ਸੈਕਟਰ-14 ਸਥਿਤ ਬੋਟੈਨੀਕਲ ਗਾਰਡਨ ਵਿੱਚ ਬਣੇ ਕਮਰੇ ’ਚ ਸ਼ੁੱਕਰਵਾਰ ਸ਼ਾਮ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ ਆਪਣੀ ਸਰਕਾਰੀ ਕਾਰਬਾਈਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੰਗਤ ਸਿੰਘ ਵਜੋਂ ਹੋਈ ਹੈ। ਉਹ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵਿੱਚ ਹੈੱਡ ਕਾਂਸਟੇਬਲ ਤਾਇਨਾਤ ਸੀ ਅਤੇ ਪਿਛਲੇ ਢਾਈ ਤੋਂ ਤਿੰਨ ਮਹੀਨਿਆਂ ਤੋਂ ਬੋਟੈਨੀਕਲ ਗਾਰਡਨ ਦੇ ਹੈੱਡ ਮਾਲੀ ਸ਼ੇਰ ਸਿੰਘ ਦੀ ਸੁਰੱਖਿਆ ਵਿੱਚ ਡਿਊਟੀ ਕਰ ਰਿਹਾ ਸੀ।
ਸੈਕਟਰ-11 ਥਾਣੇ ਦੇ ਐੱਸਐੱਚਓ ਅਤੇ ਪੀਯੂ ਪੁਲਿਸ ਚੌਕੀ ਦੇ ਇੰਚਾਰਜ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ। ਮੁੱਢਲੀ ਜਾਂਚ ਵਿੱਚ ਪੁਲਿਸ ਮਾਮਲੇ ਨੂੰ ਖ਼ੁਦਕੁਸ਼ੀ ਦੇ ਪੱਖ ਤੋਂ ਦੇਖ ਰਹੀ ਹੈ। ਗੁਰਮੰਗਤ ਸਿੰਘ ਮੂਲ ਰੂਪ ਵਿੱਚ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਉਹ ਇਸ ਸਮੇਂ ਜੈਅੰਤੀ ਮਾਜਰੀ ਵਿੱਚ ਹੈੱਡ ਮਾਲੀ ਸ਼ੇਰ ਸਿੰਘ ਨਾਲ ਰਹਿ ਰਿਹਾ ਸੀ। ਪੁਲਿਸ ਨੇ ਉਸ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ। ਸ਼ਨਿਚਰਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕੀਤੀ ਜਾਵੇਗੀ।
ਜ਼ਮੀਨੀ ਵਿਵਾਦ ਕਾਰਨ ਸ਼ੇਰ ਸਿੰਘ ਨੂੰ ਮਿਲੀ ਸੀ ਸੁਰੱਖਿਆ ਬੋਟੈਨੀਕਲ ਗਾਰਡਨ ਵਿੱਚ ਸਾਲ 2013 ਤੋਂ ਹੈੱਡ ਮਾਲੀ ਵਜੋਂ ਕੰਮ ਕਰ ਰਹੇ ਸ਼ੇਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਕਾਰਨ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਉਸ ਦਾ ਪੰਜ ਪਿੰਡਾਂ ਦੀ ਕਰੀਬ 3600 ਕਿੱਲੇ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਦਾ ਮਾਮਲਾ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ। ਇਸੇ ਕਾਰਨ ਪੰਜਾਬ ਪੁਲਿਸ ਦੇ ਜਵਾਨ ਨੂੰ ਉਸ ਦੀ ਸੁਰੱਖਿਆ ਵਿੱਚ ਤਾਇਨਾਤ ਕੀਤਾ ਗਿਆ ਸੀ। ਗੁਰਮੰਗਤ ਸਿੰਘ ਨੇ ਇਹ ਕਦਮ ਕਿਉਂ ਚੁੱਕਿਆ, ਇਸ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੋਇਆ। ਪੁਲਿਸ ਪਰਿਵਾਰਕ ਅਤੇ ਨਿੱਜੀ ਪਹਿਲੂਆਂ ਦੀ ਵੀ ਜਾਂਚ ਕਰ ਸਕਦੀ ਹੈ।