ਡੇਰਾਬੱਸੀ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਤਹਿਤ ਬਣੇ ਸਿਹਤ ਕਾਰਡ
ਡੇਰਾਬੱਸੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਤਹਿਤ ਬਣੇ ਸਿਹਤ ਕਾਰਡ
Publish Date: Thu, 29 Jan 2026 05:33 PM (IST)
Updated Date: Thu, 29 Jan 2026 05:34 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਦੇ ਤਹਿਤ ਡੇਰਾਬੱਸੀ ਦੇ ਬਾਜ਼ਾਰ ਖੇਤਰ ਵਿਚ ਸਥਿਤ ਮਾਸਟਰ ਜੀ ਮਾਰਕੀਟ ਵਿਚ ਆਮ ਨਾਗਰਿਕਾਂ ਦੇ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੇ ਸਿਹਤ ਕਾਰਡ ਬਣਵਾਏ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨਾਲ ਜੁੜੇ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇਕ ਇਤਿਹਾਸਕ ਅਤੇ ਲੋਕ-ਕਲਿਆਣਕਾਰੀ ਯੋਜਨਾ ਹੈ, ਜਿਸ ਦੇ ਤਹਿਤ ਹਰ ਪਰਿਵਾਰ ਨੂੰ ਇਕ ਸਾਲ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਯੋਜਨਾ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਆਗੇ ਕਿਹਾ ਕਿ ਮਹਿੰਗੇ ਇਲਾਜ ਦੇ ਇਸ ਦੌਰ ਵਿਚ ਇਹ ਯੋਜਨਾ ਗਰੀਬ ਅਤੇ ਮੱਧ ਵਰਗ ਲਈ ਵੱਡੀ ਰਹਾਤ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਨਾਗਰਿਕ ਇਲਾਜ ਦੀ ਕਮੀ ਕਾਰਨ ਪਰੇਸ਼ਾਨ ਨਾ ਹੋਵੇ ਅਤੇ ਸਿਹਤ ਸੇਵਾਵਾਂ ਹਰ ਘਰ ਤੱਕ ਪਹੁੰਚਣ। ਇਸ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਸਰਗਰਮ ਭੂਮਿਕਾ ਨਿਭਾਈ। ਵਲੰਟੀਅਰਾਂ ਵੱਲੋਂ ਲੋਕਾਂ ਨੂੰ ਯੋਜਨਾ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਵਾਇਆ ਗਿਆ। ਬੁਜ਼ੁਰਗਾਂ, ਮਹਿਲਾਵਾਂ ਅਤੇ ਜ਼ਰੂਰਤਮੰਦ ਪਰਿਵਾਰਾਂ ਨੇ ਵੱਡੀ ਗਿਣਤੀ ਵਿਚ ਇਸ ਸਹੂਲਤ ਦਾ ਲਾਭ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਐੱਸਏਐੱਸ ਨਗਰ (ਮੁਹਾਲੀ) ਦੇ ਕਈ ਪ੍ਰਮੁੱਖ ਸਰਕਾਰੀ ਅਤੇ ਨਿੱਜੀ ਹਸਪਤਾਲ ਸੂਚੀਬੱਧ ਹਨ, ਜਿਨ੍ਹਾਂ ਵਿਚ ਜੇਪੀ ਆਈ ਹਸਪਤਾਲ, ਗਰੇਸ਼ੀਅਨ ਸੁਪਰ ਸਪੈਸ਼ਲਟੀ ਹਸਪਤਾਲ, ਕੌਸ਼ਲ ਹਸਪਤਾਲ ਖਰੜ, ਅਮਰ ਹਸਪਤਾਲ, ਕੰਬੋਜ ਮਲਟੀ ਸਪੈਸ਼ਲਟੀ ਹਸਪਤਾਲ ਖਰੜ, ਇੰਡਸ ਇੰਟਰਨੈਸ਼ਨਲ ਹਸਪਤਾਲ, ਐੱਮਕੇਅਰ ਹਸਪਤਾਲ, ਇੰਡਸ ਸੁਪਰ ਸਪੈਸ਼ਲਟੀ ਹਸਪਤਾਲ, ਸ੍ਰੀ ਸੁਖਮਨੀ ਮਲਟੀ ਸਪੈਸ਼ਲਟੀ ਹਸਪਤਾਲ ਡੇਰਾਬੱਸੀ, ਭਗਾਲੀ ਹਸਪਤਾਲ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਹਸਪਤਾਲ ਟਰਸਟ ਸੋਹਾਣਾ, ਚੌਧਰੀ ਹਸਪਤਾਲ, ਜੇਪੀ ਹਸਪਤਾਲ, ਏਸ ਹਾਰਟ ਐਂਡ ਵੈਸਕੂਲਰ ਇੰਸਟੀਚਿਊਟ, ਚੀਮਾ ਮੈਡੀਕਲ ਕੰਪਲੈਕਸ, ਐਡਿਸਨ ਹਸਪਤਾਲ ਅਤੇ ਮਾਇ ਹਸਪਤਾਲ ਸ਼ਾਮਲ ਹਨ। ਇਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਡੇਰਾਬੱਸੀ ਸਮੇਤ ਪੂਰੇ ਖੇਤਰ ਵਿਚ ਆਮ ਲੋਕਾਂ ਲਈ ਸਿਹਤ ਸੁਰੱਖਿਆ ਦੀ ਮਜ਼ਬੂਤ ਢਾਲ ਬਣ ਕੇ ਸਾਹਮਣੇ ਆ ਰਹੀ ਹੈ।