- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (ਡੀਐਚਐਸ) ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਸੂਬੇ ਭਰ ਵਿੱਚ ਵੈਕਟਰ-ਬੋਰਨ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਕੀਤੇ ਜਾ ਰਹੇ ਉਪਾਵਾਂ ਦਾ ਜਾਇਜ਼ਾ ਲੈਣਾ ਸੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (ਡੀਐਚਐਸ) ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਸੂਬੇ ਭਰ ਵਿੱਚ ਵੈਕਟਰ-ਬੋਰਨ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਕੀਤੇ ਜਾ ਰਹੇ ਉਪਾਵਾਂ ਦਾ ਜਾਇਜ਼ਾ ਲੈਣਾ ਸੀ। ਬਿਮਾਰੀ ਸਬੰਧੀ ਅੰਕੜਿਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਮਾਂ ਰਹਿੰਦਿਆਂ ਕੀਤੇ ਗਏ ਰੋਕਥਾਮ ਉਪਾਵਾਂ ਸਦਕਾ ਪੰਜਾਬ ਵਿਚ ਇਸ ਸਾਲ, ਹੁਣ ਤੱਕ ਡੇਂਗੂ ਕਾਰਨ ਕੋਈ ਵੀ ਮੌਤ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ 21 ਸਤੰਬਰ ਤੱਕ ਕੁੱਲ 1,00,414 ਡੇਂਗੂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ (ਜਿਨ੍ਹਾਂ ਵਿੱਚੋਂ 64,049 ਨਮੂਨਿਆਂ ਦੀ ਜਾਂਚ ਆਮ ਆਦਮੀ ਕਲੀਨਿਕਾਂ ਵਿੱਚ ਕੀਤੀ ਗਈ), ਜਿਸ ਵਿਚ ਪੌਜ਼ੀਟਿਵਿਟੀ ਦਰ ਕਾਫ਼ੀ ਘੱਟ ਯਾਨੀ 0.45ਫੀਸਦੀ (451 ਪੌਜ਼ੀਟਿਵ ਕੇਸ) ਦਰਜ ਕੀਤੀ ਗਈ ਹੈ। ਸਿਹਤ ਮੰਤਰੀ ਨੇ ਅੰਮ੍ਰਿਤਸਰ ਅਤੇ ਜਲੰਧਰ ਵੱਲੋਂ ਡੇਂਗੂ ਦੀ ਜਾਂਚ ਕਰਨ ਵਿੱਚ ਦਿਖਾਈ ਸਰਗਰਮ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਸਾਲ ਸੂਬੇ ਵਿਚ ਸਾਹਮਣੇ ਆਏ ਚਿਕਨਗੁਨੀਆ ਦੇ 16 ਕੇਸਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।