ਸਿਹਤ ਯੋਜਨਾਵਾਂ ਹਰ ਨਾਗਰਿਕ ਤੱਕ: ਮੁੱਖ ਮੰਤਰੀ ਦੀ ਸਖ਼ਤ ਹਦਾਇਤ, ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਆਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿਚ ਅਤੇ 487 ਸ਼ਹਿਰੀ ਖੇਤਰਾਂ ਵਿਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ 6.11 ਕਰੋੜ ਮਰੀਜ਼ ਓਪੀਡੀਜ਼ ਰਾਹੀਂ ਇਲਾਜ ਪ੍ਰਾਪਤ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ 1.91 ਕਰੋੜ ਮਰੀਜ਼ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਕਲੀਨਿਕਾਂ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪ੍ਰਤੀ ਕਲੀਨਿਕ ਰੋਜ਼ਾਨਾ 86 ਓਪੀਡੀਜ਼ ਦੀ ਔਸਤ ਦੇ ਨਾਲ ਰੋਜ਼ਾਨਾ ਲਗਭਗ 93,000 ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਂਦੇ ਹਨ।
Publish Date: Wed, 26 Aug 2026 09:35 AM (IST)
Updated Date: Wed, 26 Aug 2026 09:36 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿਚ ਅਤੇ 487 ਸ਼ਹਿਰੀ ਖੇਤਰਾਂ ਵਿਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ 6.11 ਕਰੋੜ ਮਰੀਜ਼ ਓਪੀਡੀਜ਼ ਰਾਹੀਂ ਇਲਾਜ ਪ੍ਰਾਪਤ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ 1.91 ਕਰੋੜ ਮਰੀਜ਼ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਕਲੀਨਿਕਾਂ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪ੍ਰਤੀ ਕਲੀਨਿਕ ਰੋਜ਼ਾਨਾ 86 ਓਪੀਡੀਜ਼ ਦੀ ਔਸਤ ਦੇ ਨਾਲ ਰੋਜ਼ਾਨਾ ਲਗਭਗ 93,000 ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਿਲਣ ਵਾਲਾ ਡੇਟਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਚਲਿਤ ਬਿਮਾਰੀਆਂ ਦੇ ਸੰਦਰਭ ਵਿਚ ਸਮਝਣ ਵਿਚ ਵੀ ਸਹਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 53.7 ਫ਼ੀਸਦ ਮਰੀਜ਼ ਔਰਤਾਂ ਹਨ, ਜਦੋਂ ਕਿ 46.3 ਫ਼ੀਸਦ ਪੁਰਸ਼ ਹਨ ਜਿਸ ਨਾਲ ਸਰਕਾਰ ਨੂੰ ਸਿਹਤ ਸੰਭਾਲ ਸਬੰਧੀ ਯੋਜਨਾ ਬਣਾਉਣ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਅਹਿਮ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 107 ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 50 ਲੱਖ ਤੋਂ ਵੱਧ ਪਰਿਵਾਰਾਂ ਦੇ 1.25 ਕਰੋੜ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ 5.90 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ 892 ਸੂਚੀਬੱਧ ਹਸਪਤਾਲਾਂ ਜਿਨ੍ਹਾਂ ਵਿੱਚ 223 ਸਰਕਾਰੀ ਅਤੇ 669 ਨਿੱਜੀ ਹਸਪਤਾਲ ਸ਼ਾਮਲ ਹਨ, ਵਿਚ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।