ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸ਼ਰਾਬ ਨੀਤੀ 'ਤੇ ਕੋਈ ਰੋਕ ਨਹੀਂ ਲਾਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਲੋਕਾਂ ਵੱਲੋਂ ਦਾਇਰ ਪਟੀਸ਼ਨ 'ਤੇ ਰਾਜ ਸਰਕਾਰ ਨੂੰ ਸਿਰਫ਼ ਨੋਟਿਸ ਜਾਰੀ ਕੀਤਾ ਹੈ ਅਤੇ ਸੂਬੇ ਦੀ ਨਵੀਂ ਸ਼ਰਾਬ ਨੀਤੀ 'ਤੇ ਕੋਈ ਰੋਕ ਨਹੀਂ ਲਗਾਈ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਸ਼ਰਾਬ ਨੀਤੀ 'ਤੇ ਰੋਕ ਬਾਰੇ ਚਲਾਈਆਂ ਜਾ ਰਹੀਆਂ ਖ਼ਬਰਾਂ ਬਹੁਤ ਹੀ ਗੁੰਮਰਾਹਕੁਨ ਅਤੇ ਤੱਥਾਂ ਤੋਂ ਬਹੁਤ ਦੂਰ ਹਨ।

Posted By: Jagjit Singh