- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੁੱਕਰਵਾਰ ਨੂੰ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਪਰ ਅੰਕੜਿਆਂ ਨੇ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਇਤਿਹਾਸਕ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ’ਤੇ ਪੂਰਾ ਭਰੋਸਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਹੈ ਕਿ ਇਸ ’ਚ ਜਨਤਾ ਦੀ ਵੱਡੀ ਭਾਈਵਾਲੀ ਤੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦਾ ਜ਼ਿਕਰ ਕੀਤਾ ਗਿਆ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ’ਤੇ ਹਾਈ ਕੋਰਟ ਵੱਲੋਂ ਕੋਈ ਰੋਕ ਨਹੀਂ ਲਗਈ ਗਈ। ਭਲਾਈ ਸਕੀਮਾਂ ਯੋਜਨਾ ਅਨੁਸਾਰ ਜਾਰੀ ਰਹਿਣਗੀਆਂ
ਸ਼ੁੱਕਰਵਾਰ ਨੂੰ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਪਰ ਅੰਕੜਿਆਂ ਨੇ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਲੁਧਿਆਣਾ ’ਚ ਸਭ ਤੋਂ ਵੱਧ 7,86,863 ਔਰਤਾਂ ਦੀ ਰਜਿਸਟ੍ਰੇਸ਼ਨ ਹੋਈ ਹੈ, ਇਸ ਤੋਂ ਬਾਅਦ ਪਟਿਆਲਾ ’ਚ 5,50,035 ਅਤੇ ਅੰਮ੍ਰਿਤਸਰ ’ਚ 5,39,285 ਰਜਿਸਟ੍ਰੇਸ਼ਨਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਬਾਅਦ ’ਚ ਪੂਰੀ ਹੋਈ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦਾ ਲਾਭ ਇੱਕੋ ਵਾਰ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਮਿਲੇਗਾ। ਭੁਗਤਾਨ ਦਾ ਅਗਲਾ ਚਰਨ 1 ਅਗਸਤ ਨੂੰ ਖਾਤਿਆਂ ਵਿੱਚ ਪਾਇਆ ਜਾਵੇਗਾ।
ਸਕੀਮ ਦੀ ਸ਼ੁਰੂਆਤ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਆਪ ਆਗੂ ਮਨੀਸ਼ ਸਿਸੋਦੀਆ ਨੇ ਬਿਲਕੁਲ ਠੀਕ ਕਿਹਾ ਸੀ ਕਿ ਸਰਕਾਰ ਸਿਰਫ਼ ਬੈਂਕ ਖਾਤਿਆਂ ’ਚ ਪੈਸੇ ਨਹੀਂ ਭੇਜ ਰਹੀ, ਸਗੋਂ ਵਿਸ਼ਵਾਸ ਭੇਜ ਰਹੀ ਹੈ। ਉਨ੍ਹਾਂ ਕਿਹਾ, "ਪੰਜਾਬ ਭਰ ਦੀਆਂ ਔਰਤਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਸਾਬਤ ਹੁੰਦਾ ਹੈ ਕਿ ਲੋਕਾਂ ਨੂੰ ਭਗਵੰਤ ਮਾਨ ਸਰਕਾਰ 'ਤੇ ਪੂਰਾ ਭਰੋਸਾ ਹੈ।
ਮੁੱਖ ਮੰਤਰੀ ਸਿਹਤ ਯੋਜਨਾ ਦੀ ਸਫ਼ਲਤਾ ’ਤੇ ਚਾਨਣਾ ਪਾਉਂਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਹ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿ ਇਹ ਸਿਹਤ ਕਾਰਡ ਕਿਤੇ ਵੀ ਪ੍ਰਵਾਨ ਨਹੀਂ ਹੋਣਗੇ, ਇਹ ਸਕੀਮ ਇੱਕ ਵੱਡੀ ਸਫ਼ਲਤਾ ਵਜੋਂ ਉੱਭਰੀ ਹੈ। ਇਸ ਯੋਜਨਾ ਤਹਿਤ 50 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋ ਚੁੱਕਾ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਕੈਸ਼ਲੇਸ ਸਿਹਤ ਸੰਭਾਲ ਮੁਹੱਈਆ ਕਰਵਾਉਣ 'ਤੇ 917 ਕਰੋੜ ਰੁਪਏ ਖਰਚ ਕੀਤੇ ਹਨ। ਇਹ ਸਕੀਮ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਉਪਲਬਧ ਹੈ। ਬਲਤੇਜ ਪੰਨੂ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ 5,36,504 ਕਾਰਡਾਂ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਪਟਿਆਲਾ 4,52,030 ਕਾਰਡਾਂ ਨਾਲ ਤੇ ਜਲੰਧਰ 3,65,366 ਕਾਰਡਾਂ ਨਾਲ ਦੂਜੇ ਤੇ ਤੀਜੇ ਨੰਬਰ ’ਤੇ ਹੈ।
ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ ਦਾ ਜਵਾਬ ਦਿੰਦਿਆਂ ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ 'ਤੇ ਰੋਕ ਲਗਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਈ ਕੋਰਟ ਨੇ ਇਸ ਸਕੀਮ 'ਤੇ ਕੋਈ ਰੋਕ ਨਹੀਂ ਲਗਾਈ ਹੈ ਅਤੇ ਸਰਕਾਰ ਇਸ ਨੂੰ ਯੋਜਨਾ ਅਨੁਸਾਰ ਲਾਗੂ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਰਫ਼ ਐਲਾਨਾਂ 'ਚ ਨਹੀਂ, ਸਗੋਂ ਕੰਮ ਕਰਨ 'ਚ ਵਿਸ਼ਵਾਸ ਰੱਖਦੀ ਹੈ। ਇਹ ਰਿਕਾਰਡ ਰਜਿਸਟ੍ਰੇਸ਼ਨਾਂ ਅਤੇ ਲੱਖਾਂ ਲੋਕਾਂ ਤੱਕ ਪਹੁੰਚ ਰਹੇ ਲਾਭ ਸਾਬਤ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ 'ਤੇ ਪੂਰਾ ਭਰੋਸਾ ਹੈ