- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਫਿਲਹਾਲ ਕਪੂਰਥਲਾ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ’ਤੇ ਰੋਕ ਅਸਰਦਾਰ ਰਹੇਗੀ। ਜਦੋਂ ਤੱਕ ਸੀਐੱਫਐੱਸਐੱਲ ਦੀ ਰਿਪੋਰਟ ਨਹੀਂ ਆ ਜਾਂਦੀ ਤੇ ਅਦਾਲਤ ਅਗਲਾ ਆਦੇਸ਼ ਜਾਰੀ ਨਹੀਂ ਕਰਦੀ, ਉਦੋਂ ਤੱਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਸੰਚਾਲਨ ਡਿਪਟੀ ਕਮਿਸ਼ਨਰ ਰਾਹੀਂ ਕੀਤਾ ਜਾਵੇਗਾ।

ਸਟੇਟ ਬਿਊਰੋ, ਜਾਗਰਣ , ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ’ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੇ ਹੁਕਮ ਤੱਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਕਪੂਰਥਲਾ ਦੇ ਡੀਸੀ ਦੇਖਣਗੇ।
ਮੰਗਲਵਾਰ ਨੂੰ ਸੁਣਵਾਈ ਦੌਰਾਨ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹਾਈ ਕੋਰਟ ਦੇ ਸਾਹਮਣੇ ਪੇਸ਼ ਕੀਤੀ ਗਈ। ਵੀਡੀਓ ਦੇਖਣ ਤੋਂ ਬਾਅਦ ਅਦਾਲਤ ਨੇ ਚੋਣ ਦੀ ਨਿਰਪੱਖਤਾ ਤੇ ਪੂਰੀ ਪ੍ਰਕਿਰਿਆ ਬਾਰੇ ਕਈ ਗੰਭੀਰ ਸਵਾਲ ਚੁੱਕੇ। ਮਾਮਲੇ ਦੀ ਸੱਚਾਈ ਦੀ ਸੁਤੰਤਰ ਜਾਂਚ ਯਕੀਨੀ ਬਣਾਉਣ ਲਈ ਹਾਈ ਕੋਰਟ ਨੇ ਵੀਡੀਓਗ੍ਰਾਫੀ ਨੂੰ ਸੈਂਟ੍ਰਲ ਫੋਰੈਂਸਿਕ ਸਾਇੰਸ ਲੈਬੋਰਟਰੀ ਭੇਜਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਪਸ਼ਟ ਕੀਤਾ ਕਿ ਫੋਰੈਂਸਿਕ ਜਾਂਚ ਰਿਪੋਰਟ ਹਾਸਲ ਹੋਣ ਤੋਂ ਬਾਅਦ ਹੀ ਮਾਮਲੇ ’ਚ ਅਗਲੀ ਸੁਣਵਾਈ ਹੋਵੇਗੀ ਤੇ ਚੋਣ ਦੇ ਕਾਨੂੰਨੀ ਹੋਣ ’ਤੇ ਫ਼ੈਸਲਾ ਲਿਆ ਜਾਵੇਗਾ।