5994 ਈਟੀਟੀ ਭਰਤੀ ਮਾਮਲੇ ’ਚ ਹਾਈ ਕੋਰਟ ਸਖ਼ਤ, ਪ੍ਰਮੁੱਖ ਸਕੱਤਰ ਤਲਬ; ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ
ਜਸਟਿਸ ਪੰਕਜ ਜੈਨ ਨੇ ਟਿੱਪਣੀ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੇ ਨਾ ਸਿਰਫ਼ ਰਿਟ ਕੋਰਟ ਸਗੋਂ ਕੰਟੈਂਪਟ ਕੋਰਟ ਦੇ ਹੁਕਮਾਂ ਦੀ ਵੀ ਅਣਦੇਖੀ ਕੀਤੀ ਹੈ। ਅਦਾਲਤ ਨੇ ਸਕੂਲ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਸੋਨਾਲੀ ਗਿਰੀ ਅਤੇ ਐਜੂਕੇਸ਼ਨ ਰਿਕਰੂਟਮੈਂਟ ਡਾਇਰੈਕਟੋਰੇਟ ਦੀ ਡਾਇਰੈਕਟਰ ਕਲਪਨਾ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Publish Date: Fri, 15 May 2026 08:30 AM (IST)
Updated Date: Fri, 15 May 2026 08:35 AM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : 5994 ਈਟੀਟੀ ਅਧਿਆਪਕ ਭਰਤੀ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈ ਕੋਰਟ ਨੇ ਐਕਸ ਸਰਵਿਸਮੈਨ ਕੋਟੇ ਦੀਆਂ 1152 ਅਤੇ ਖੇਡ ਕੋਟੇ ਦੀਆਂ 373 ਖਾਲੀ ਅਸਾਮੀਆਂ ਨੂੰ ਡੀ-ਰਿਜ਼ਰਵ ਨਾ ਕਰਨ ਦੇ ਮਾਮਲੇ ’ਚ ਇਸ ਨੂੰ ਪਹਿਲੀ ਨਜ਼ਰ ’ਚ ਅਦਾਲਤੀ ਹੁਕਮਾਂ ਦੀ ਅਵੱਗਿਆ ਮੰਨਿਆ ਹੈ।
ਜਸਟਿਸ ਪੰਕਜ ਜੈਨ ਨੇ ਟਿੱਪਣੀ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੇ ਨਾ ਸਿਰਫ਼ ਰਿਟ ਕੋਰਟ ਸਗੋਂ ਕੰਟੈਂਪਟ ਕੋਰਟ ਦੇ ਹੁਕਮਾਂ ਦੀ ਵੀ ਅਣਦੇਖੀ ਕੀਤੀ ਹੈ। ਅਦਾਲਤ ਨੇ ਸਕੂਲ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਸੋਨਾਲੀ ਗਿਰੀ ਅਤੇ ਐਜੂਕੇਸ਼ਨ ਰਿਕਰੂਟਮੈਂਟ ਡਾਇਰੈਕਟੋਰੇਟ ਦੀ ਡਾਇਰੈਕਟਰ ਕਲਪਨਾ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਸੁਣਵਾਈ ਦੌਰਾਨ ਅਦਾਲਤ ਨੇ 7 ਅਪ੍ਰੈਲ 2026 ਦੇ ਆਪਣੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਵੇਲੇ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਨਵੇਂ ਖਾਲੀ ਪਦ ਨਿਯਮਾਂ ਅਨੁਸਾਰ ਭਰੇ ਜਾਣਗੇ ਅਤੇ ਬੈਕਲਾਗ ਅਸਾਮੀਆਂ ਦੇ ਡੀ-ਰਿਜ਼ਰਵੇਸ਼ਨ ਬਾਰੇ ਚਾਰ ਹਫ਼ਤਿਆਂ ਅੰਦਰ ਫ਼ੈਸਲਾ ਲਿਆ ਜਾਵੇਗਾ। ਹਾਈ ਕੋਰਟ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤਾ ਭਰੋਸਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।