
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਟੀਸ਼ਨਰ ਨੇ ਦੋਸ਼ ਲਾਇਆ ਕਿ ਬਟਾਲਾ ਨਗਰ ਕੌਂਸਲ ਚੋਣਾਂ ਦੌਰਾਨ ਇਕ ਉਮੀਦਵਾਰ ਨੇ ਉਸ ’ਤੇ ਵੋਟ ਪਾਉਣ ਤੇ ਚੋਣ ਪ੍ਰਚਾਰ ਕਰਨ ਲਈ ਦਬਾਅ ਪਾਇਆ। ਇਨਕਾਰ ਮਗਰੋਂ ਘਰ ਦੇ ਬਾਹਰ ਨਿਰਮਾਣ ਸਮੱਗਰੀ ਸੁੱਟ ਕੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਬੀਐੱਮਬੀ ਦੇ ਡਿਪਟੀ ਚੀਫ਼ ਇੰਜਨੀਅਰ ਪ੍ਰਬੋਧ ਚੰਦਰ ਦੀਆਂ ਸ਼ਿਕਾਇਤਾਂ ਦੀ ਜਾਂਚ ਦੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਦੋਸ਼ਾਂ ਵਿੱਚ ਤੱਥ ਮਿਲਣ ’ਤੇ ਅਗਲੀ ਸੁਣਵਾਈ ਤੋਂ ਪਹਿਲਾਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਾਰਵਾਈ ਨਿਰਪੱਖ ਤੇ ਪਾਰਦਰਸ਼ੀ ਨਾ ਮਿਲਣ ’ਤੇ ਬਟਾਲਾ ਦੇ ਪੁਲਿਸ ਕਮਿਸ਼ਨਰ/ਐੱਸਐੱਸਪੀ ਨੂੰ ਅਦਾਲਤ ਵਿੱਚ ਤਲਬ ਕੀਤਾ ਜਾ ਸਕਦਾ ਹੈ। ਪਟੀਸ਼ਨਰ ਨੇ ਦੋਸ਼ ਲਾਇਆ ਕਿ ਬਟਾਲਾ ਨਗਰ ਕੌਂਸਲ ਚੋਣਾਂ ਦੌਰਾਨ ਇਕ ਉਮੀਦਵਾਰ ਨੇ ਉਸ ’ਤੇ ਵੋਟ ਪਾਉਣ ਤੇ ਚੋਣ ਪ੍ਰਚਾਰ ਕਰਨ ਲਈ ਦਬਾਅ ਪਾਇਆ। ਇਨਕਾਰ ਮਗਰੋਂ ਘਰ ਦੇ ਬਾਹਰ ਨਿਰਮਾਣ ਸਮੱਗਰੀ ਸੁੱਟ ਕੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ।