- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟੀਸ਼ਨਕਰਤਾ ਨੇ ਅਦਾਲਤ ਨੂੰ ਦੱਸਿਆ ਕਿ ‘ਚੜ੍ਹਦੀਕਲਾ’ 29 ਮਈ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਰਿਲੀਜ਼ ਹੋ ਚੁੱਕੀ ਹੈ, ਪਰ ਭਾਰਤ ਵਿੱਚ ਸੀਬੀਐੱਫਸੀ ਦੀ ਮਨਜ਼ੂਰੀ ਨਾ ਮਿਲਣ ਕਾਰਨ ਦਰਸ਼ਕਾਂ ਤੱਕ ਨਹੀਂ ਪਹੁੰਚ ਸਕੀ। ਇਸ ਨਾਲ ਨਿਰਮਾਤਾ ਨੂੰ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ।

ਸਟੇਟ ਬਿਊਰੋ, ਚੰਡੀਗੜ੍ਹ: ਪੰਜਾਬੀ ਫ਼ਿਲਮ ‘ਚੜ੍ਹਦੀਕਲਾ’ ਦੀ ਰਿਲੀਜ਼ ਵਿੱਚ ਹੋ ਰਹੀ ਦੇਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸੀਬੀਐੱਫਸੀ ਨੂੰ ਸੱਤ ਦਿਨਾਂ ਅੰਦਰ ਰਿਵਾਈਜ਼ਿੰਗ ਕਮੇਟੀ ਦਾ ਗਠਨ ਕਰਨ ਅਤੇ ਕਮੇਟੀ ਬਣਨ ਤੋਂ ਬਾਅਦ ਅਗਲੇ ਸੱਤ ਦਿਨਾਂ ਵਿੱਚ ਫ਼ਿਲਮ ਦੇ ਸਰਟੀਫਿਕੇਸ਼ਨ ਅਤੇ ਰਿਲੀਜ਼ ਬਾਰੇ ਅੰਤਿਮ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਫ਼ਿਲਮ ਨਿਰਮਾਤਾ ਕੰਪਨੀ ਐੱਮਏਡੀ4ਫ਼ਿਲਮਜ਼ ਨੇ ਸੀਬੀਐੱਫਸੀ ਵੱਲੋਂ ਸਰਟੀਫਿਕੇਟ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਖ਼ਿਲਾਫ਼ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਕਿ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਹੋਣ ਦੇ ਬਾਵਜੂਦ ਫ਼ਿਲਮ ਨੂੰ ਜਾਣਬੁੱਝ ਕੇ ਲੰਬਿਤ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਭਾਰਤ ਵਿੱਚ ਇਸ ਦੀ ਰਿਲੀਜ਼ ਪ੍ਰਭਾਵਿਤ ਹੋ ਰਹੀ ਹੈ।
ਪਟੀਸ਼ਨਕਰਤਾ ਨੇ ਅਦਾਲਤ ਨੂੰ ਦੱਸਿਆ ਕਿ ‘ਚੜ੍ਹਦੀਕਲਾ’ 29 ਮਈ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਰਿਲੀਜ਼ ਹੋ ਚੁੱਕੀ ਹੈ, ਪਰ ਭਾਰਤ ਵਿੱਚ ਸੀਬੀਐੱਫਸੀ ਦੀ ਮਨਜ਼ੂਰੀ ਨਾ ਮਿਲਣ ਕਾਰਨ ਦਰਸ਼ਕਾਂ ਤੱਕ ਨਹੀਂ ਪਹੁੰਚ ਸਕੀ। ਇਸ ਨਾਲ ਨਿਰਮਾਤਾ ਨੂੰ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਸੀਬੀਐੱਫਸੀ ਨੇ ਫ਼ਿਲਮ ਦੇ ਕੁਝ ਹਿੱਸਿਆਂ ਨੂੰ ਲੈ ਕੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸੰਭਾਵਿਤ ਅਸਰ ਦਾ ਹਵਾਲਾ ਦਿੰਦਿਆਂ ਮਾਮਲਾ ਰਿਵਾਈਜ਼ਿੰਗ ਕਮੇਟੀ ਕੋਲ ਭੇਜਿਆ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਹੋ ਰਹੀ ਦੇਰੀ ’ਤੇ ਨਾਰਾਜ਼ਗੀ ਜਤਾਉਂਦਿਆਂ ਸੀਬੀਐੱਫਸੀ ਨੂੰ ਸਪੱਸ਼ਟ ਸਮਾਂ-ਸੀਮਾ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਫ਼ਿਲਮ ਵਿੱਚ ਪੰਜਾਬੀ ਅਦਾਕਾਰ ਐਮੀ ਵਿਰਕ ਅਤੇ ਰੂਪੀ ਗਿੱਲ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ।