- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਤੇ ਗਾਰੰਟੀਆਂ ਦਿੱਤੀਆਂ ਸਨ। ਸਰਕਾਰ ਬਣਨ ਤੋਂ ਬਾਅਦ ਜਦੋਂ ਭਗਵੰਤ ਮਾਨ ਪਹਿਲੀ ਵਾਰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਪੁੱਜੇ ਤਾਂ ਮੁਲਾਜ਼ਮਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਸੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਹਿੰਗਾਈ ਭੱਤੇ ਬਾਰੇ ਦਿੱਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਡੀਏ ਜਾਰੀ ਕਰਨ ਦੇ ਦਿੱਤੇ ਹੁਕਮ ‘ਆਪ’ ਸਰਕਾਰ ਦੇ ਮੂੰਹ ’ਤੇ ਚਪੇੜ ਹਨ। ਪਿਛਲੇ ਲੰਬੇ ਸਮੇਂ ਤੋਂ ਸਰਕਾਰ ਨੇ ਡੀਏ ਦਾ ਭੁਗਤਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਫੁੱਲਾਂ ਦੀ ਵਰਖਾ ਕੀਤੀ ਸੀ, ਅੱਜ ਉਸੇ ਸਰਕਾਰ ਨੇ ਉਨ੍ਹਾਂ ਦੇ ਰਾਹਾਂ ਵਿਚ ਕੰਡੇ ਵਿਛਾ ਦਿੱਤੇ ਹਨ।
ਢਿੱਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਤੇ ਗਾਰੰਟੀਆਂ ਦਿੱਤੀਆਂ ਸਨ। ਸਰਕਾਰ ਬਣਨ ਤੋਂ ਬਾਅਦ ਜਦੋਂ ਭਗਵੰਤ ਮਾਨ ਪਹਿਲੀ ਵਾਰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਪੁੱਜੇ ਤਾਂ ਮੁਲਾਜ਼ਮਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਸੀ।
ਅੱਜ ਹਕੀਕਤ ਇਹ ਹੈ ਕਿ ਉਹੀ ਸਰਕਾਰ ਆਪਣੇ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾ ਕੇ ਬੈਠੀ ਹੈ। ਢਿੱਲੋਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਤੁਲਨਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਮੁਲਾਜ਼ਮ ਇਹ ਮੰਨ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਤੇ ਵੱਧ ਮੁਲਾਜ਼ਮ-ਪੱਖੀ ਹਨ। ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀਏ ਦੇ ਰਹੀ ਹੈ, ਜਦਕਿ ਪੰਜਾਬ ਸਰਕਾਰ 42 ਫ਼ੀਸਦੀ ਡੀਏ ਦੇਣ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਖੋਖਲੀਆਂ ਗਾਰੰਟੀਆਂ ਦਾ ਸੱਚ ਪਛਾਣਨ ਅਤੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਤਾਂ ਜੋ ਸੂਬੇ ’ਚ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।