- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਕਰਮੀਆਂ ਨੂੰ ਹਾਈ ਵਿਜ਼ਿਬਿਲਿਟੀ ਰੇਨਕੋਟ ਵੰਡੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਕਪੁਰ : ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਵੱਲੋਂ ਮੁਹਾਲੀ ਜ਼ਿਲ੍ਹਾ ਟ੍ਰੈਫਿਕ ਪੁਲਿਸ ਦੇ ਕਰਮਚਾਰੀਆਂ ਨੂੰ 20 ਹਾਈ ਵਿਜ਼ਿਬਿਲਿਟੀ ਰੇਨਕੋਟ ਵੰਡੇ ਗਏ। ਇਸ ਸਬੰਧੀ ਸਮਾਗਮ ਜ਼ੀਰਕਪੁਰ ਸਥਿਤ ਟ੍ਰੈਫਿਕ ਪੁਲਿਸ ਦਫ਼ਤਰ ਵਿਚ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਕਿਹਾ ਮੀਂਹ ਦੌਰਾਨ ਸੜਕਾਂ ’ਤੇ ਡਿਊਟੀ ਨਿਭਾਉਣ ਵਾਲੇ ਪੁਲਿਸ ਕਰਮਚਾਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਹ ਰੇਨਕੋਟ ਦਿੱਤੇ ਗਏ ਹਨ। ਹਾਈ ਵਿਜ਼ਿਬਿਲਿਟੀ ਰੇਨਕੋਟ ਘੱਟ ਦਿੱਖ ਵਾਲੇ ਮੌਸਮ ਵਿਚ ਸੜਕ ’ਤੇ ਤਾਇਨਾਤ ਕਰਮਚਾਰੀਆਂ ਦੀ ਦਿੱਖ ਵਧਾਉਣ ਵਿਚ ਸਹਾਇਕ ਹੁੰਦੇ ਹਨ। ਇਸ ਮੌਕੇ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦੀ ਪ੍ਰਧਾਨ ਡਾ. ਗੁਰਪ੍ਰੀਤ ਕੌਰ ਗਿੱਲ, ਮੋਹਿਤ ਸਿੰਗਲਾ, ਦੀਪਕ ਸਰਦਾਨਾ ਅਤੇ ਗੁਰਮੇਹਰ ਸਿੰਘ ਹਾਜ਼ਰ ਸਨ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਮੀਂਹ ਦੌਰਾਨ ਟ੍ਰੈਫਿਕ ਪੁਲਿਸ ਕਰਮਚਾਰੀ ਸੜਕਾਂ ’ਤੇ ਤਾਇਨਾਤ ਰਹਿੰਦੇ ਹਨ ਅਤੇ ਆਵਾਜਾਈ ਨੂੰ ਨਿਯਮਤ ਕਰਨ ਲਈ ਡਿਊਟੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਰੇਨਕੋਟ ਵੰਡਣ ਦਾ ਉਦੇਸ਼ ਡਿਊਟੀ ਦੌਰਾਨ ਕਰਮਚਾਰੀਆਂ ਨੂੰ ਮੀਂਹ ਤੋਂ ਬਚਾਅ ਲਈ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣਾ ਹੈ।