ਨਿਰਮਲ ਸਿੰਘ ਮਨਸ਼ਾਹੀਆ, ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ DGP ਦਿਨਕਰ ਗੁਪਤਾ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਕੇਂਦਰੀ ਪ੍ਰਸ਼ਾਸਨਿਕ ਅਥਾਰਟੀ (ਕੈਟ) ਦੇ ਉਸ ਹੁਕਮ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਡੀਜੀਪੀ ਦੀ ਨਿਯੁਕਤੀ ਖਾਰਜ ਕਰਨ ਦੀ ਗੱਲ ਕਹੀ ਗਈ ਸੀ। ਇਹ ਰੋਕ 26 ਫਰਵਰੀ ਤਕ ਜਾਰੀ ਰਹੇਗੀ।

ਅਸਲ ਵਿਚ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਖਾਰਜ ਕਰਨ ਦੇ ਕੇਂਦਰੀ ਪ੍ਰਸ਼ਾਸਨਿਕ ਅਥਾਰਟੀ (ਕੈਟ) ਦੇ ਹੁਕਮਾਂ ਖ਼ਿਲਾਫ਼ ਸੋਮਵਾਰ ਨੂੰ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਅੱਜ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਹੈ ਕਿ ਕੈਟ ਦੇ ਹੁਕਮ ਨਿਰਪੱਖ ਨਹੀਂ ਹਨ। ਜਿਨ੍ਹਾਂ ਤੱਥਾਂ ਦੇ ਆਧਾਰ 'ਤੇ ਕੈਟ ਨੇ ਨਿਯੁਕਤੀ ਖਾਰਜ ਕਰਨ ਸਬੰਧੀ ਹੁਕਮ ਦਿੱਤਾ ਹੈ ਉਹ ਗ਼ੈਰ-ਪ੍ਰਸੰਗਿਕ ਹਨ।

Posted By: Seema Anand