- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਅਮੀਰ ਹਾਕੀ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਕੱਲੇ ਜਲੰਧਰ ਦੇ ਸੰਸਾਰਪੁਰ ਪਿੰਡ ਨੇ ਹੀ 14 ਅੰਤਰਰਾਸ਼ਟਰੀ ਖਿਡਾਰੀ ਤੇ ਸੱਤ ਓਲੰਪਿਕ ਤਗ਼ਮੇ ਦਿੱਤੇ ਹਨ, ਜਦਕਿ ਮੌਜੂਦਾ ਭਾਰਤੀ ਸਿਤਾਰੇ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਨੇ ਇਸੇ ਇਤਿਹਾਸਕ ਮੈਦਾਨ ਤੋਂ ਆਪਣੇ ਖੇਡ ਸਫ਼ਰ ਦੀ ਸ਼ੁਰੂਆਤ ਕੀਤੀ ਸੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਪੰਜਾਬ ’ਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਦਾ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਪੰਜਾਬ ਦੀ ਅਮੀਰ ਹਾਕੀ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਕੱਲੇ ਜਲੰਧਰ ਦੇ ਸੰਸਾਰਪੁਰ ਪਿੰਡ ਨੇ ਹੀ 14 ਅੰਤਰਰਾਸ਼ਟਰੀ ਖਿਡਾਰੀ ਤੇ ਸੱਤ ਓਲੰਪਿਕ ਤਗ਼ਮੇ ਦਿੱਤੇ ਹਨ, ਜਦਕਿ ਮੌਜੂਦਾ ਭਾਰਤੀ ਸਿਤਾਰੇ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਨੇ ਇਸੇ ਇਤਿਹਾਸਕ ਮੈਦਾਨ ਤੋਂ ਆਪਣੇ ਖੇਡ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਕਰਨ ਤੇ ਭਾਰਤੀ ਹਾਕੀ ’ਚ ਸੂਬੇ ਦੇ ਵੱਡੇ ਯੋਗਦਾਨ ਦਾ ਜਸ਼ਨ ਮਨਾਉਣ ਲਈ ਆਪਣੇ ਬੱਚਿਆਂ ਨਾਲ ਵੱਡੀ ਗਿਣਤੀ ’ਚ ਸਟੇਡੀਅਮ ਪਹੁੰਚਣ।
ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਤੋਂ ਜਾਰੀ ਇੱਕ ਵੀਡੀਓ ਸੰਦੇਸ਼ ’ਚ 'ਆਪ' ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਲਿਆ ਕੇ ਇਤਿਹਾਸ ਰਚ ਦਿੱਤਾ ਹੈ। ਮੈਂ ਸੂਬੇ ਭਰ ਦੇ ਹਾਕੀ ਪ੍ਰੇਮੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਨਾਲ ਵੱਡੀ ਗਿਣਤੀ ’ਚ ਆਉਣ ਤੇ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਤੇ ਮੋਹਾਲੀ ਦੇ ਸਟੇਡੀਅਮ ਵਿੱਚ ਟੀਮ ਇੰਡੀਆ ਦਾ ਉਤਸ਼ਾਹ ਵਧਾਉਣ।
ਸੰਸਦ ਮੈਂਬਰ ਨੇ ਕਿਹਾ ਕਿ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਖੜ੍ਹੇ ਹੋ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਹ ਇਤਿਹਾਸਕ ਮੈਦਾਨ, ਜਿਸ ਨੇ ਭਾਰਤ ਦੇ ਕੁਝ ਸਭ ਤੋਂ ਮਹਾਨ ਹਾਕੀ ਸਿਤਾਰੇ, ਓਲੰਪੀਅਨ ਤੇ ਓਲੰਪਿਕ ਮੈਡਲ ਜੇਤੂ ਦਿੱਤੇ ਹਨ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਕਰਕੇ ਹੀ ਸੰਭਵ ਹੋ ਸਕਿਆ ਹੈ। ਇਹ ਪੰਜਾਬ ਅਤੇ ਇਸ ਦੀ ਅਮੀਰ ਹਾਕੀ ਵਿਰਾਸਤ ਲਈ ਇੱਕ ਇਤਿਹਾਸਕ ਮੌਕਾ ਹੈ।
ਭਾਰਤੀ ਹਾਕੀ ’ਚ ਪੰਜਾਬ ਦੇ ਬੇਮਿਸਾਲ ਯੋਗਦਾਨ ਨੂੰ ਉਜਾਗਰ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਕੱਲੇ ਸੰਸਾਰਪੁਰ ਪਿੰਡ ਨੇ ਹੀ 14 ਅੰਤਰਰਾਸ਼ਟਰੀ ਹਾਕੀ ਖਿਡਾਰੀ ਦਿੱਤੇ ਹਨ। ਇਨ੍ਹਾਂ ਵਿੱਚੋਂ ਨੌਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ, ਚਾਰ ਨੇ ਕੀਨੀਆ ਲਈ ਖੇਡਿਆ ਅਤੇ ਇੱਕ ਨੇ ਕੈਨੇਡਾ ਦੀ ਨੁਮਾਇੰਦਗੀ ਕੀਤੀ। ਇਸ ਪਿੰਡ ਨੇ ਸੱਤ ਓਲੰਪਿਕ ਤਗ਼ਮੇ ਵੀ ਦਿੱਤੇ ਹਨ। ਭਾਰਤੀ ਹਾਕੀ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਵੱਡਾ ਰਿਹਾ ਹੈ ਅਤੇ ਸਾਡੀ ਖੇਡ ਵਿਰਾਸਤ ਅੰਤਰਰਾਸ਼ਟਰੀ ਪੱਧਰ 'ਤੇ ਜਸ਼ਨ ਮਨਾਉਣ ਦੀ ਹੱਕਦਾਰ ਹੈ।
ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਛੇ ਟੀਮਾਂ–ਭਾਰਤ, ਮਲੇਸ਼ੀਆ, ਜਾਪਾਨ, ਦੱਖਣੀ ਕੋਰੀਆ, ਚੀਨ ਤੇ ਬੰਗਲਾਦੇਸ਼ ਹਿੱਸਾ ਲੈਣਗੀਆਂ। ਮੈਂ ਪੰਜਾਬ ਦੇ ਹਰ ਹਾਕੀ ਪ੍ਰੇਮੀ ਤੇ ਹਰ ਮਾਪੇ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਨੂੰ ਸਟੇਡੀਅਮ ’ਚ ਲੈ ਕੇ ਆਉਣ, ਲਾਈਵ ਅੰਤਰਰਾਸ਼ਟਰੀ ਹਾਕੀ ਦੇਖਣ ਤੇ ਟੀਮ ਇੰਡੀਆ ਦਾ ਹੌਸਲਾ ਵਧਾਉਣ। ਪੰਜਾਬ ਦੇ ਨੌਂ ਖਿਡਾਰੀ ਇਸ ਸਮੇਂ ਦੇਸ਼ ਦੀ ਨੁਮਾਇੰਦਗੀ ਕਰ ਰਹੇ ਹਨ ਅਤੇ ਉਹ ਆਪਣੇ ਗ੍ਰਹਿ ਰਾਜ ਦੇ ਪੂਰੇ ਸਮਰਥਨ ਦੇ ਹੱਕਦਾਰ ਹਨ।
ਭਾਰਤੀ ਹਾਕੀ ਦੇ ਸਿਤਾਰਿਆਂ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਨੇ ਇਸੇ ਮੈਦਾਨ ਤੋਂ ਆਪਣਾ ਹਾਕੀ ਸਫ਼ਰ ਸ਼ੁਰੂ ਕੀਤਾ ਸੀ। ਪੈਰਿਸ ਓਲੰਪਿਕ ਸਮੇਤ ਵੱਡੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਤੋਂ ਬਾਅਦ, ਹੁਣ ਉਨ੍ਹਾਂ ਨੂੰ ਉਸੇ ਸਟੇਡੀਅਮ ਵਿੱਚ ਆਪਣੇ ਘਰੇਲੂ ਦਰਸ਼ਕਾਂ ਦੇ ਸਾਹਮਣੇ ਅੰਤਰਰਾਸ਼ਟਰੀ ਟੀਮਾਂ ਵਿਰੁੱਧ ਖੇਡਣ ਦਾ ਮੌਕਾ ਮਿਲੇਗਾ ਜਿੱਥੋਂ ਉਨ੍ਹਾਂ ਨੇ ਹਾਕੀ ਖੇਡਣੀ ਸ਼ੁਰੂ ਕੀਤੀ ਸੀ। ਇਹ ਪੰਜਾਬ ਲਈ ਮਾਣਮੱਤਾ ਅਤੇ ਜਜ਼ਬਾਤੀ ਪਲ ਹੈ।
'ਆਪ' ਸੰਸਦ ਮੈਂਬਰ ਨੇ ਅੱਗੇ ਕਿਹਾ, "ਸਾਡੇ ਸੂਬੇ ਵਿੱਚ ਇਹ ਵੱਕਾਰੀ ਅੰਤਰਰਾਸ਼ਟਰੀ ਟੂਰਨਾਮੈਂਟ ਲਿਆਉਣ ਲਈ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਮੈਂ ਟੀਮ ਇੰਡੀਆ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ 27 ਅਕਤੂਬਰ ਤੋਂ ਸਟੇਡੀਅਮਾਂ ਵਿੱਚ ਪਹੁੰਚ ਕੇ ਮਾਣ, ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਸਟੇਡੀਅਮ ਭਰ ਦੇਣ। ਆਓ ਦੁਨੀਆ ਨੂੰ ਦਿਖਾ ਦੇਈਏ ਕਿ ਪੰਜਾਬ ਵਿੱਚ ਹਾਕੀ ਅੱਜ ਵੀ ਰੂਹ ਵਿੱਚ ਵੱਸਦੀ ਹੈ।
ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੈਮੀਫਾਈਨਲ ਤੇ ਫਾਈਨਲ ਸਮੇਤ ਨਾਕਆਊਟ ਮੈਚ 4 ਤੇ 5 ਨਵੰਬਰ ਨੂੰ ਮੋਹਾਲੀ ’ਚ ਖੇਡੇ ਜਾਣਗੇ। ਮੈਂ ਪੰਜਾਬ ਭਰ ਦੇ ਹਾਕੀ ਪ੍ਰੇਮੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਰਿਵਾਰਾਂ ਸਮੇਤ ਮੈਚ ਦੇਖਣ ਆਉਣ ਤੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਸਾਡੀ ਖੇਡ ਵਿਰਾਸਤ ਦਾ ਇੱਕ ਯਾਦਗਾਰੀ ਜਸ਼ਨ ਬਣਾਉਣ।