Big Announcement : ਪੰਜਾਬ ਸਰਕਾਰ ਨੇ ਵਧਾਈਆਂ ਛੁੱਟੀਆਂ, ਇੰਨੇ ਦਿਨ ਹੋਰ ਸਕੂਲ ਬੰਦ ਰੱਖਣ ਦਾ ਦਿੱਤਾ ਆਦੇਸ਼
ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ-ਨਾਲ ਸਰਕਾਰ ਦੀ ਵੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ।
Publish Date: Sun, 31 Aug 2025 03:17 PM (IST)
Updated Date: Sun, 31 Aug 2025 03:48 PM (IST)
Big Breaking : ਰਵੀ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਸੂਬੇ ਭਰ ਦੇ ਸਾਰੇ ਹੀ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ 'ਚ 3 ਸਤੰਬਰ 2025 ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਸੂਬੇ ਭਰ 'ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ-ਨਾਲ ਸਰਕਾਰ ਦੀ ਵੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਦੱਸਣ ਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ 27 ਅਗਸਤ ਤੋਂ 30 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਛੁੱਟੀਆਂ ਹੋਰ ਅੱਗੇ ਵਧਾ ਦਿੱਤੀ ਗਈ ਹੈ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ੍:ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |
🙏 ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ…
— Harjot Singh Bains (@harjotbains) August 31, 2025