- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਪ੍ਰਭਾਵਿਤ ਪਰਿਵਾਰ ਚਾਹੁੰਦੇ ਹਨ ਕਿ ਨਸ਼ਿਆਂ ਦੇ ਖ਼ਿਲਾਫ਼ ਠੋਸ ਕਾਰਵਾਈ ਹੋਵੇ ਅਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਨੂੰ ਉਮੀਦ ਹੈ ਕਿ ਗ੍ਰਹਿ ਮੰਤਰੀ ਦੀ ਦਖ਼ਲਅੰਦਾਜ਼ੀ ਨਾਲ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਅੱਗੇ ਵਧਾਇਆ ਜਾਵੇਗਾ।

ਪੰਜਾਬੀ ਜਾਗਰਣ, ਬਿਊਰੋ, ਚੰਡੀਗੜ੍ਹ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਲੋਕਾਂ ਵਿਚ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਆਉਣਾ ਬਹੁਤ ਮਹੱਤਵਪੂਰਨ ਹੈ। ਇਸ ਦੌਰੇ ਨਾਲ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਉਮੀਦ ਦੀ ਨਵੀਂ ਕਿਰਨ ਜਾਗੀ ਹੈ।
ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਭਰੋਸਾ ਜਤਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਪ੍ਰਭਾਵਿਤ ਪਰਿਵਾਰ ਚਾਹੁੰਦੇ ਹਨ ਕਿ ਨਸ਼ਿਆਂ ਦੇ ਖ਼ਿਲਾਫ਼ ਠੋਸ ਕਾਰਵਾਈ ਹੋਵੇ ਅਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਨੂੰ ਉਮੀਦ ਹੈ ਕਿ ਗ੍ਰਹਿ ਮੰਤਰੀ ਦੀ ਦਖ਼ਲਅੰਦਾਜ਼ੀ ਨਾਲ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਅੱਗੇ ਵਧਾਇਆ ਜਾਵੇਗਾ।
ਢਿੱਲੋਂ ਨੇ ਪੰਜਾਬ ਦੀ 'ਆਪ' ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਜਦੋਂ ਸੂਬਾ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਲੋਕ ਇਨਸਾਫ਼ ਦੀ ਉਮੀਦ ਲੈ ਕੇ ਬੈਠੇ ਹਨ, ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਦੇਸ਼ ਦੌਰਿਆਂ ’ਤੇ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਬਿਆਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਤੀਜੇ ਦੇਣ ਵਾਲੀ ਸਰਕਾਰ ਦੀ ਲੋੜ ਹੈ।