ਤਰਲੋਚਨ ਸਿੰਘ ਸੋਢੀ, ਕੁਰਾਲੀ : ਪੰਜਾਬ ਸਰਕਾਰ ਦੇ ਕਿਰਤ ਮੰਤਰਾਲੇ ਨੇ ਸ਼ਹਿਰ ਦੇ ਦੋ ਕੌਂਸਲਰਾਂ ਨੂੰ ਪੰਜਾਬ ਰਾਜ ਸਮਾਜਿਕ ਸਰੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਨੇ ਇਸ ਨਿਯੁਕਤ ਦੀ ਸਵਾਗਤ ਕੀਤਾ। ਬੋਰਡ ਦੇ ਗਠਨ ਸਬੰਧੀ ਪੰਜਾਬ ਸਰਕਾਰ ਦੇ ਕਿਰਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਬੋਰਡ 'ਚ ਸ਼ਾਮਿਲ ਕੀਤੇ ਐਂਪਲਾਇਰ ਮੈਂਬਰਾਂ 'ਚ ਸਥਾਨਕ ਵਾਰਡ ਨੰਬਰ 10 ਦੇ ਕੌਂਸਲਰ ਬਹਾਦਰ ਸਿੰਘ ਓਕੇ ਅਤੇ ਵਾਰਡ ਨੰਬਰ 11 ਦੇ ਕੌਂਸਲਰ ਜਸਵਿੰਦਰ ਸਿੰਘ ਗੋਲਡੀ ਨੂੰ ਸ਼ਾਮਿਲ ਕੀਤਾ ਹੈ। ਦੋਵਾਂ ਤੋਂ ਇਲਾਵਾ ਤਿੰਨ ਹੋਰ ਐਂਪਲਾਇਰ ਮੈਂਬਰ ਸ਼ਾਮਿਲ ਹਨ ਜਦਕਿ ਇਸ ਬੋਰਡ ਦੇ ਕੁੱਲ੍ਹ 13 ਮੈਂਬਰ ਹੋਣਗੇ। ਇਸੇ ਦੌਰਾਨ ਬਹਾਦਰ ਸਿੰਘ ਓਕੇ ਨੂੰ ਬੋਰਡ ਦਾ ਮੈਂਬਰ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ਹਿਰ ਵਾਸੀਆਂ ਅਸ਼ਵਨੀ ਸ਼ਰਮਾ, ਕੌਂਸਲਰ ਖੁਸ਼ਵੀਰ ਸਿੰਘ, ਵਿਨੋਦ ਧੀਮਾਨ, ਅਨਿਲ ਕੁਮਾਰ, ਅਭਿਸ਼ੇਕ ਕੁਮਾਰ, ਤਰੁਨ ਕੁਮਾਰ ਆਦਿ ਨੇ ਬਹਾਦਰ ਸਿੰਘ ਓਕੇ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਬਹਾਦਰ ਸਿੰਘ ਓਕੇ ਵੱਲੋਂ ਸਮਾਜ, ਸ਼ਹਿਰ ਤੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਨੂੰ ਦੇਖਦਿਆਂ ਹੀ ਪੰਜਾਬ ਸਰਕਾਰ ਵੱਲੋਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਦੌਰਾਨ ਬਹਾਦਰ ਸਿੰਘ ਓਕੇ ਨੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।