ਹਸਪਤਾਲ ਰੋਡ ਦੇ ਨਵੀਨੀਕਰਨ ਦੇ ਕੰਮ ਦੀ ਹੋਈ ਸ਼ੁਰੂਆਤ ਹਸਪਤਾਲ ਰੋਡ ਦੇ ਨਵੀਨੀਕਰਨ ਦੇ ਕੰਮ ਦੀ ਹੋਈ ਸ਼ੁਰੂਆਤ,
Publish Date: Wed, 16 Sep 2026 08:32 PM (IST)
Updated Date: Thu, 17 Sep 2026 04:06 AM (IST)
ਫੋਟੋ ਕੈਪਸ਼ਨ : ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਸਮੇਂ ਹਲਕਾ ਖਰੜ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਤੇ ਹੋਰ। 31ਪੀ * ਅਸੀਂ ਕੰਮ ਸ਼ੁਰੂ ਕਰਵਾਉਣ ਆਏ ਹਾਂ ਨੀਂਹ ਪੱਥਰ ਜਾਂ ਉਦਘਾਟਨ ਕਰਨ ਨਹੀਂ : ਗੋਲਡੀ ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਖਰੜ ਸ਼ਹਿਰ ਦੀ ਸਭ ਤੋਂ ਮਹੱਤਵਪੂਰਨ ਹਸਪਤਾਲ ਰੋਡ ਜੋਕਿ ਪਿਛਲੇ ਕਾਫ਼ੀ ਸਮੇਂ ਤੋਂ ਟੁੱਟੀ ਹੋਣ ’ਤੇ ਜਾਮ ਲੱਗਣ ਕਾਰਨ ਮਸ਼ਹੂਰ ਹੈ ਪਰ ਅੱਜ ਹਸਪਤਾਲ ਰੋਡ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਹਲਕਾ ਖਰੜ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵੱਲੋਂ ਕੀਤੀ ਗਈ। ਬੱਸ ਸਟੈਂਡ ’ਤੇ ਪਰਮਿੰਦਰ ਗੋਲਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਰੋਡ ਜੋਕਿ ਸ਼ਹਿਰ ਦੀ ਮਹੱਤਵਪੂਰਨ ਸੜਕ ਹੈ, ਜਿਸ ਦੇ ਖ਼ਰਾਬ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅੱਜ 84 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਿਸ ਨਾਲ ਸ਼ਹਿਰ ਵਾਸੀਆਂ, ਰਾਹਗੀਰਾਂ ਨੂੰ ਆਉਣ ਵਾਲੇ ਸਮੇਂ ਵਿਚ ਮੁਸ਼ਕਲਾਂ ਦਾ ਸਾਹਮਣਾ ਨਹੀਂਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਇਹ ਸੜਕ ਦਾ ਫਿਲਹਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ ਪਰ ਆਉਣ ਵਾਲੇ ਸਮੇਂ ਵਿਚ ਇਸ ਸੜਕ ਨੂੰ ਚੌੜਾ ਕਰਕੇ ਇਸ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਉੱਤੇ ਜੰਗਲਾਤ ਵਿਭਾਗ ਪੀਡਬਲਯੂਡੀ ਵਿਭਾਗ ਆਦਿ ਵਿਭਾਗਾਂ ਦੀਆਂ ਕੁਝ ਮਨਜ਼ੂਰੀਆਂ ਲੈਣ ਲਈ ਕਾਰਵਾਈ ਚੱਲ ਰਹੀ ਹੈ, ਜਦੋਂ ਇਹ ਵਿਭਾਗੀ ਕਾਰਵਾਈਆਂ ਪੂਰੀਆਂ ਹੋ ਜਾਣਗੀਆਂ ਤਾਂ ਉਸ ਦਿਨ ਇਸ ਸੜਕ ਦੀ ਰੂਪ ਰੇਖਾ ਹੀ ਬਦਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਚਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਨੀਂਹ ਪੱਥਰ ਰੱਖਣ ਜਾਂ ਉਦਘਾਟਨ ਕਰਨ ਵਾਲੇ ਨਹੀਂ, ਸਗੋਂ ਕੰਮ ਦੀ ਸ਼ੁਰੂਆਤ ਕਰਨ ਵਾਲੇ ਹਨ ਅਤੇ ਆਉਂਦੇ ਦਿਨਾਂ ਵਿਚ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਤੇ ਕੰਮਾਂ ਵਿਚ ਤੇਜ਼ੀ ਲਿਆ ਕੇ ਕੰਮ ਸੰਪੂਰਨ ਕੀਤੇ ਜਾਣਗੇ। ਇਸ ਮੌਕੇ ਕਾਰਜਸਾਧਕ ਅਫ਼ਸਰ ਅਸ਼ੋਕ ਪੱਥਰੀਆ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਗੁਰਸ਼ਰਨ ਸਿੰਘ ਸੰਗਠਨ ਇੰਚਾਰਜ, ਰਾਮ ਸਰੂਪ ਸ਼ਰਮਾ ਤੇ ਰਾਜਵੀਰ ਸਿੰਘ ਰਾਜੀ ਸਾਬਕਾ ਕੌਂਸਲਰ, ਬਲਜੀਤ ਸਿੰਘ ,ਬਲਾਕ ਪ੍ਰਧਾਨ ਪ੍ਰਿੰਸ ਧਾਲੀਵਾਲ, ਬਲਾਕ ਪ੍ਰਧਾਨ ਸੁਖਵਿੰਦਰ ਬਾਠ, ਜੁਝਾਰ ਸਿੰਘ ਬਲਾਕ ਪ੍ਰਧਾਨ, ਮੋਹਨ ਸਿੰਘ, ਰਣਜੀਤ ਸਿੰਘ ਹੰਸ, ਅਸ਼ੋਕ ਕੁਮਾਰ ਸ਼ਰਮਾ, ਬ੍ਰਿਜ ਮੋਹਨ ਸ਼ਰਮਾ, ਰਾਜੇਸ਼ ਮਾਟਾ ਤੇ ਹੋਰ ਮੌਜੂਦ ਸਨ।