ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਐੱਮ ਦਾ ਅਹੁਦਾ ਸੰਭਾਲਦੇ ਹੀ ਸਭ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ 15 % ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ + 113% ਡੀਏ ਦੇ ਅਧਾਰ ਤੇ ਹੋਵੇਗਾ।

ਪਿਛਲੇ ਮਹੀਨੇ, ਪੰਜਾਬ ਮੰਤਰੀ ਮੰਡਲ ਨੇ ਆਪਣੇ ਕਰਮਚਾਰੀਆਂ ਦੀ ਮੁੱਢਲੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧੇ ਅਤੇ ਕੁਝ ਭੱਤੇ ਬਹਾਲ ਕਰਨ ਦਾ ਐਲਾਨ ਕੀਤਾ ਸੀ।

Posted By: Jatinder Singh