- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੂਲਕਾ ਨੇ ਕਿਹਾ ਕਿ ਸੱਜਣ ਕੁਮਾਰ ਇਕੱਲਾ ਅਜਿਹਾ ਵਿਅਕਤੀ ਨਹੀਂ ਹੈ, ਜਿਸ ਦੀ ਜੇਲ੍ਹ ਵਿਚ ਮੌਤ ਹੋਈ ਹੈ। ਉਨ੍ਹਾਂ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਵੀ ਕਰੀਬ ਦੋ ਸਾਲ ਪਹਿਲਾਂ ਮੌਤ ਹੋਈ ਸੀ, ਜਦਕਿ ਇਕ ਸਾਬਕਾ ਕੌਂਸਲਰ 12 ਸਾਲਾਂ ਤੋਂ ਜੇਲ੍ਹ ਵਿਚ ਹੈ।

ਰੋਹਿਤ ਕੁਮਾਰ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੇ ਭੋਗ 'ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਮਾਮਲੇ 'ਚ ਭਾਜਪਾ ਖ਼ਿਲਾਫ਼ ਕਈ ਸ਼ਹਿਰਾਂ 'ਚ ਪ੍ਰਦਰਸ਼ਨ ਕੀਤੇ ਸਨ। ਇਸੇ ਦੌਰਾਨ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੇ ਸੀਨੀਅਰ ਭਾਜਪਾ ਆਗੂ ਐੱਚਐੱਸ ਫੂਲਕਾ ਨੇ ਆਪ ’ਤੇ ਪਲਟਵਾਰ ਕਰਦਿਆਂ ਦੰਗਾ ਪੀੜਤਾਂ ਦੇ ਮੁੱਦੇ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ।
ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੁਝ ਨਹੀਂ ਕੀਤਾ, ਸਗੋਂ ਸਿਰਫ਼ ਰਾਜਨੀਤੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਆਪ ਨੂੰ ਇਸ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਨੇ ਕਰੀਬ 40 ਸਾਲਾਂ ਤੱਕ ਦੰਗਾ ਪੀੜਤਾਂ ਦੇ ਕੇਸ ਲੜੇ ਹਨ।
ਫੂਲਕਾ ਨੇ ਕਿਹਾ ਕਿ ਸੱਜਣ ਕੁਮਾਰ ਇਕੱਲਾ ਅਜਿਹਾ ਵਿਅਕਤੀ ਨਹੀਂ ਹੈ, ਜਿਸ ਦੀ ਜੇਲ੍ਹ ਵਿਚ ਮੌਤ ਹੋਈ ਹੈ। ਉਨ੍ਹਾਂ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਵੀ ਕਰੀਬ ਦੋ ਸਾਲ ਪਹਿਲਾਂ ਮੌਤ ਹੋਈ ਸੀ, ਜਦਕਿ ਇਕ ਸਾਬਕਾ ਕੌਂਸਲਰ 12 ਸਾਲਾਂ ਤੋਂ ਜੇਲ੍ਹ 'ਚ ਹੈ।
ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਸੱਜਣ ਕੁਮਾਰ ਦੇ ਭੋਗ 'ਚ ਸ਼ਾਮਲ ਹੋਣ ਦੇ ਸਵਾਲ ’ਤੇ ਫੂਲਕਾ ਨੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਵੇਰੇ ਹੀ ਬੁਲਾ ਕੇ ਝਾੜ ਪਾਈ ਸੀ। ਉਨ੍ਹਾਂ ਦੱਸਿਆ ਕਿ ਨੱਡਾ ਨੇ ਇਸ ਸਬੰਧ 'ਚ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ਇੰਸਟਾਗ੍ਰਾਮ ’ਤੇ ਵੀ ਪੋਸਟ ਕੀਤੀ ਸੀ। ਫੂਲਕਾ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਦੰਗਾ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਗਏ ਸਨ।
ਫੂਲਕਾ ਨੇ ਦੱਸਿਆ ਕਿ ਸਾਲ 2015 ਵਿਚ ਉਨ੍ਹਾਂ ਨੇ ਕੇਸ ਦੇ ਚਲਦਿਆਂ ਅਸਤੀਫ਼ਾ ਦਿੱਤਾ ਸੀ। ਸਾਲ 2017 ਵਿਚ ਲੋਕਾਂ ਦੇ ਦਬਾਅ ਵਿਚਕਾਰ ਉਨ੍ਹਾਂ ਨੇ ਰਾਜਨੀਤੀ ਵਿਚ ਕਦਮ ਰੱਖਿਆ। ਉਨ੍ਹਾਂ ਸਵਾਲ ਉਠਾਇਆ ਕਿ ਆਮ ਆਦਮੀ ਪਾਰਟੀ ਵਿਚ ਅਜਿਹਾ ਕਿਹੜਾ ਵਿਅਕਤੀ ਹੈ, ਜਿਸ ਨੇ ਪਹਿਲਾਂ ਸਮਾਜਿਕ ਕੰਮ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਉਹ ਕੇਸ ਨਹੀਂ ਲੜਦੇ ਅਤੇ ਸੱਜਣ ਕੁਮਾਰ ਜੇਲ੍ਹ 'ਚ ਨਹੀਂ ਹੁੰਦੇ ਤਾਂ ਅੱਜ ਸੰਸਦ 'ਚ ਹੁੰਦੇ।
ਫੂਲਕਾ ਨੇ ਕਿਹਾ ਕਿ ਸਾਲ 2024 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਮਿਲ ਕੇ ਚੋਣ ਲੜੀ ਸੀ। ਇਸ ਦੇ ਬਾਵਜੂਦ ਅੱਜ ਉਹੀ ਆਪ ਭਾਜਪਾ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲੋਕ ਸਭਾ ਚੋਣ ਦੌਰਾਨ ਆਪ ਨੇ ਚਾਰ ਸੀਟਾਂ ’ਤੇ ਅਤੇ ਕਾਂਗਰਸ ਨੇ ਤਿੰਨ ਸੀਟਾਂ ’ਤੇ ਚੋਣ ਲੜੀ ਸੀ। ਬਾਅਦ ਵਿਚ ਆਪ ਕਾਂਗਰਸ ਆਗੂਆਂ ਤੋਂ ਵੋਟਾਂ ਮੰਗਦੀ ਰਹੀ। ਉਨ੍ਹਾਂ ਪੰਜਾਬ ਨੂੰ ਲੈ ਕੇ ਵੀ ਆਪ ’ਤੇ ਨਿਸ਼ਾਨਾ ਸਾਧਿਆ। ਫੂਲਕਾ ਨੇ ਕਿਹਾ ਕਿ ਚੰਡੀਗੜ੍ਹ ਵਿਚ ‘ਕਾਂਗਰਸ ਜ਼ਿੰਦਾਬਾਦ’ ਅਤੇ ਮੁਹਾਲੀ ਪਹੁੰਚਦੇ ਹੀ ‘ਕਾਂਗਰਸ ਮੁਰਦਾਬਾਦ’ ਵਰਗੇ ਦੋਹਰੇ ਸਿਆਸੀ ਰੁਖ਼ ’ਤੇ ਸਵਾਲ ਉੱਠਦੇ ਹਨ।