ਚੰਡੀਗੜ੍ਹ 'ਚ ਖ਼ੂਨੀ ਵਾਰਦਾਤ: ਘਰੇਲੂ ਕਲੇਸ਼ ਕਾਰਨ ਪਤੀ ਨੇ ਪਤਨੀ ਦੇ ਢਿੱਡ 'ਚ ਮਾਰਿਆ ਚਾਕੂ, ਮਹਿਲਾ ਦੀ ਹਾਲਤ ਗੰਭੀਰ
ਜਾਂਚ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਮਹਿਲਾ ਦੀ ਪਛਾਣ ਪਾਰਵਤੀ (40), ਵਾਸੀ ਮਕਾਨ ਨੰਬਰ 1087, ਕੱਚੀ ਕਾਲੋਨੀ, ਧਨਾਸ ਵਜੋਂ ਹੋਈ ਹੈ। ਦੋਸ਼ ਹੈ ਕਿ ਘਰੇਲੂ ਵਿਵਾਦ ਤੋਂ ਬਾਅਦ ਪਤੀ ਨੇ ਉਸ ਦੇ ਢਿੱਡ ਵਿੱਚ ਚਾਕੂ ਮਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮਹਾਰਾਜ ਦੀਨ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਲ ਦਾ ਨਿਰੀਖਣ ਕਰਕੇ ਸਬੂਤ ਇਕੱਠੇ ਕੀਤੇ ਹਨ।
Publish Date: Tue, 06 Jan 2026 09:42 AM (IST)
Updated Date: Tue, 06 Jan 2026 09:45 AM (IST)
ਤਰੁਣ ਭਜਨੀ, ਚੰਡੀਗੜ੍ਹ : ਧਨਾਸ ਦੀ ਕੱਚੀ ਕਾਲੋਨੀ ਵਿੱਚ ਘਰੇਲੂ ਵਿਵਾਦ ਦੌਰਾਨ ਇੱਕ ਵਿਅਕਤੀ ਨੇ ਆਪਣੀ ਪਤਨੀ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਮਹਿਲਾ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਸਾਰੰਗਪੁਰ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਮਹਿਲਾ ਦੀ ਪਛਾਣ ਪਾਰਵਤੀ (40), ਵਾਸੀ ਮਕਾਨ ਨੰਬਰ 1087, ਕੱਚੀ ਕਾਲੋਨੀ, ਧਨਾਸ ਵਜੋਂ ਹੋਈ ਹੈ। ਦੋਸ਼ ਹੈ ਕਿ ਘਰੇਲੂ ਵਿਵਾਦ ਤੋਂ ਬਾਅਦ ਪਤੀ ਨੇ ਉਸ ਦੇ ਢਿੱਡ ਵਿੱਚ ਚਾਕੂ ਮਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮਹਾਰਾਜ ਦੀਨ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਲ ਦਾ ਨਿਰੀਖਣ ਕਰਕੇ ਸਬੂਤ ਇਕੱਠੇ ਕੀਤੇ ਹਨ।
ਪੁਲਿਸ ਮੁਤਾਬਕ ਮੁਲਜ਼ਮ ਦੀ ਭਾਲ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਜ਼ਖ਼ਮੀ ਮਹਿਲਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਵਿੱਚ ਧਾਰਾਵਾਂ ਜੋੜ ਕੇ ਕੇਸ ਦਰਜ ਕੀਤਾ ਜਾਵੇਗਾ।