- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੈਨਿਕ ਜਾਗਰਣ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਰੰਧਾਵਾ ਨੇ ਪਰਗਟ ਸਿੰਘ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਗਟ ਸਿੰਘ ਬਾਰੇ ਕੀਤੀ ਗਈ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਪਰਗਟ ਸਿੰਘ ਦੇ ਨਾਲ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੰਮ ਕਰਨਗੇ। ਇਸੇ ਦੌਰਾਨ ਉਨ੍ਹਾਂ ਕਿਹਾ, “ਵਿਧਾਨ ਸਭਾ ਚੋਣਾਂ ’ਚ ਪਹਿਲਾ ਪਾਸ ਮੈਂ ਪਰਗਟ ਨੂੰ ਹੀ ਦੇਵਾਂਗਾ

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੇ ਅਹੁਦਾ ਸੰਭਾਲ ਸਮਾਗਮ ’ਚ ਐਤਵਾਰ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਪਹੁੰਚਣਾ ਜਾਰੀ ਰਿਹਾ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਰਵਾਏ ਗਏ ਸਮਾਗਮ ’ਚ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੀ ਆਪਣੇ ਸਮਰਥਕਾਂ ਨਾਲ ਪਹੁੰਚੇ। ਉਨ੍ਹਾਂ ਕਿਹਾ ਕਿ ਪੂਰੀ ਪੰਜਾਬ ਕਾਂਗਰਸ ਇਕਜੁੱਟ ਹੈ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੂਰੀ ਤਿਆਰੀ ਨਾਲ ਮੈਦਾਨ ’ਚ ਉਤਰੇਗੀ।
ਦੈਨਿਕ ਜਾਗਰਣ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਰੰਧਾਵਾ ਨੇ ਪਰਗਟ ਸਿੰਘ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਗਟ ਸਿੰਘ ਬਾਰੇ ਕੀਤੀ ਗਈ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਪਰਗਟ ਸਿੰਘ ਦੇ ਨਾਲ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੰਮ ਕਰਨਗੇ। ਇਸੇ ਦੌਰਾਨ ਉਨ੍ਹਾਂ ਕਿਹਾ, “ਵਿਧਾਨ ਸਭਾ ਚੋਣਾਂ ’ਚ ਪਹਿਲਾ ਪਾਸ ਮੈਂ ਪਰਗਟ ਨੂੰ ਹੀ ਦੇਵਾਂਗਾ।” ਉਨ੍ਹਾਂ ਦੇ ਇਸ ਬਿਆਨ ਨੂੰ ਨਵੇਂ ਸੂਬਾ ਪ੍ਰਧਾਨ ਨੂੰ ਪੂਰਾ ਸਹਿਯੋਗ ਦੇਣ ਅਤੇ ਉਨ੍ਹਾਂ ਦੀ ਅਗਵਾਈ ਹੇਠ ਅੱਗੇ ਵਧਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।
ਰੰਧਾਵਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਜਿਸ ਵੀ ਆਗੂ ਨੂੰ ਜੋ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਨਿਸ਼ਠਾ ਨਾਲ ਨਿਭਾਏਗਾ। ਪਾਰਟੀ ਦੇ ਵਰਕਰ ਚੋਣਾਂ ਦੀ ਤਿਆਰੀ ’ਚ ਜੁਟ ਗਏ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ।
ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਸਰਕਾਰ ਵੱਲੋਂ ਇਮਾਨਦਾਰੀ ਦੇ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਾਲੇ ਫ਼ਰਕ ਹੈ। ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਉਮੀਦਾਂ ਅਤੇ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।
ਰੰਧਾਵਾ ਨੇ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰੇ ’ਚ ਪੁਲਿਸ ਦੀ ਕਥਿਤ ਦਖ਼ਲਅੰਦਾਜ਼ੀ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਾਰੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।
ਸਮਾਗਮ ’ਚ ਪਰਗਟ ਸਿੰਘ ਤੋਂ ਇਲਾਵਾ ਲਵਲੀ ਸ਼ੇਰਗਿੱਲ, ਕਲ ਢਿੱਲੋਂ, ਰਜ਼ੀਆ ਸੁਲਤਾਨਾ ਅਤੇ ਸੁਖਪਾਲ ਸਿੰਘ ਖਹਿਰਾ ਵੀ ਮੌਜੂਦ ਸਨ।