- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਦਨ ਇਸ ਵੇਲੇ ਪੰਜਾਬ ਵਿੱਚ ਖੇਡ ਨਿਰਦੇਸ਼ਕ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਨਿਯੁਕਤੀ ਤਹਿਤ ਉਨ੍ਹਾਂ ਨੂੰ ਤਿੰਨ ਸਾਲ ਲਈ ਪੰਜਾਬ ਕਾਡਰ ਤੋਂ ਏਜੀਐਮਯੂਟੀ (ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼) ਕਾਡਰ ਵਿੱਚ ਡੈਪੂਟੇਸ਼ਨ ’ਤੇ ਭੇਜਿਆ ਗਿਆ ਹੈ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਗ੍ਰਹਿ ਮੰਤਰਾਲੇ ਦੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਪੰਜਾਬ ਕਾਡਰ ਦੇ 2013 ਬੈਚ ਦੇ ਆਈਏਐੱਸ ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੂੰ ਤਿੰਨ ਸਾਲ ਲਈ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਕੱਤਰ (ਸੁਪਰ ਟਾਈਮ ਸਕੇਲ ਤੋਂ ਹੇਠਾਂ) ਵਜੋਂ ਨਿਯੁਕਤ ਕੀਤਾ ਗਿਆ ਹੈ।