- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੜਿੰਗ ਨੇ ਕਿਹਾ ਕਿ ਪੰਜਾਬ ਦੀ ਕੁਦਰਤੀ ਸੰਪਤੀ ’ਤੇ ਕੁਝ ਲੋਕਾਂ ਦਾ ਹੱਕ ਨਹੀਂ ਹੋਣਾ ਚਾਹੀਦਾ ਅਤੇ ਇਸ ਦਾ ਲਾਭ ਆਮ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਮੁਫ਼ਤ ਰੇਤ ਮਿਲਣ ਨਾਲ ਘਰ ਬਣਾਉਣ ਵਾਲੇ ਪਰਿਵਾਰਾਂ, ਕਿਸਾਨਾਂ ਅਤੇ ਛੋਟੇ ਠੇਕੇਦਾਰਾਂ ਨੂੰ ਰਾਹਤ ਮਿਲੇਗੀ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਹੈ ਕਿ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਆਮ ਲੋਕਾਂ ਨੂੰ ਮੁਫ਼ਤ ਰੇਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ‘ਪੰਜਾਬ ਦਾ ਰੇਤ ਹੱਕ’ ਯੋਜਨਾ ਤਹਿਤ ਘਰ ਬਣਾਉਣ, ਮੁਰੰਮਤ ਅਤੇ ਜਨਤਕ ਨਿਰਮਾਣ ਕਾਰਜਾਂ ਲਈ ਕਾਨੂੰਨੀ ਤੌਰ ’ਤੇ ਪ੍ਰਾਪਤ ਰੇਤ ਬਿਨਾਂ ਕੀਮਤ ਦਿੱਤੀ ਜਾਵੇਗੀ।
ਵੜਿੰਗ ਨੇ ਕਿਹਾ ਕਿ ਪੰਜਾਬ ਦੀ ਕੁਦਰਤੀ ਸੰਪਤੀ ’ਤੇ ਕੁਝ ਲੋਕਾਂ ਦਾ ਹੱਕ ਨਹੀਂ ਹੋਣਾ ਚਾਹੀਦਾ ਅਤੇ ਇਸ ਦਾ ਲਾਭ ਆਮ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਮੁਫ਼ਤ ਰੇਤ ਮਿਲਣ ਨਾਲ ਘਰ ਬਣਾਉਣ ਵਾਲੇ ਪਰਿਵਾਰਾਂ, ਕਿਸਾਨਾਂ ਅਤੇ ਛੋਟੇ ਠੇਕੇਦਾਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਪਾਰਦਰਸ਼ੀ ਅਤੇ ਤਕਨੀਕ ਆਧਾਰਿਤ ਪ੍ਰਬੰਧ ਰਾਹੀਂ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਖਣਨ ਅਤੇ ਬਿਨਾਂ ਮਨਜ਼ੂਰੀ ਰੇਤ ਦੀ ਢੋਆ-ਢੁਆਈ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਖਣਨ ਤੋਂ ਆਮਦਨ ਵਧਾਉਣ ਦੇ ਦਾਅਵੇ ਕੀਤੇ ਗਏ, ਪਰ ਇਸ ਦਾ ਲਾਭ ਆਮ ਲੋਕਾਂ ਨੂੰ ਨਹੀਂ ਮਿਲਿਆ।