- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਸੱਤ ਟਿੱਪਰ ਟਰੱਕਾਂ ਦੀ ਪਛਾਣ ਕੀਤੀ ਹੈ। ਇਸ ਸਬੰਧੀ ਥਾਣਾ ਭਿੰਦੀ ਸੈਦਾਂ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਜ਼ਮੀਨ ਮਾਲਕਾਂ ਅਤੇ ਵਾਹਨਾਂ/ਮਸ਼ੀਨਾਂ ਦੇ ਮਾਲਕਾਂ ਦੀ ਪਛਾਣ ਕਰਨ ਤੇ ਵੇਰਵਿਆਂ ਦੀ ਪੁਣਛਾਣ ਲਈ ਪੁਲਿਸ ਜਾਂਚ ਜਾਰੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਖਣਨ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਸੱਤ ਟਿੱਪਰ ਟਰੱਕਾਂ ਦੀ ਪਛਾਣ ਕੀਤੀ ਹੈ। ਇਸ ਸਬੰਧੀ ਥਾਣਾ ਭਿੰਦੀ ਸੈਦਾਂ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਜ਼ਮੀਨ ਮਾਲਕਾਂ ਅਤੇ ਵਾਹਨਾਂ/ਮਸ਼ੀਨਾਂ ਦੇ ਮਾਲਕਾਂ ਦੀ ਪਛਾਣ ਕਰਨ ਤੇ ਵੇਰਵਿਆਂ ਦੀ ਪੁਣਛਾਣ ਲਈ ਪੁਲਿਸ ਜਾਂਚ ਜਾਰੀ ਹੈ।
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਖਣਨ ਵਿਭਾਗ ਲੁਧਿਆਣਾ ਵੱਲੋਂ ਕੀਤੀ ਇੱਕ ਹੋਰ ਕਾਰਵਾਈ ਤਹਿਤ ਸਿੱਧਵਾਂ ਬੇਟ ਖੇਤਰ ਤੋਂ ਆ ਰਹੇ ਰੇਤ ਨਾਲ ਭਰੇ ਇੱਕ ਟਿੱਪਰ ਨੂੰ ਰਾਤ ਸਮੇਂ ਰੋਕ ਕੇ ਚੈੱਕ ਕੀਤਾ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਵਾਹਨ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਵਿਭਾਗ ਨੇ ਟਿੱਪਰ ਥਾਣਾ ਸਿੱਧਵਾਂ ਬੇਟ ਦੇ ਹਵਾਲੇ ਕੀਤਾ ਤੇ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ 6 ਅਕਤੂਬਰ ਤੱਕ ਸੂਬੇ ਭਰ ਵਿਚ 247 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 598 ਚਲਾਨ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 7.92 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 7.69 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਸੂਲੀ ਜਾ ਚੁੱਕੀ ਹੈ।