ਸਟੇਟ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਫੀਆ ਨਾਲ ਆਪਣੇ ਸਬੰਧਾਂ ’ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨਸ਼ੇ ਦੇ ਮਾਮਲੇ ਵਿਚ ਮਜੀਠੀਆ ਹਾਲੇ ਜ਼ਮਾਨਤ ’ਤੇ ਹੈ। ਉਹ ਬਰੀ ਨਹੀਂ ਹੋਏ ਹਨ, ਇਸ ਲਈ ਉਨ੍ਹਾਂ ਨੂੰ ਲੋਕਾਂ ਵੱਲੋਂ ਭਾਰੀ ਬਹਮਤ ਨਾਲ ਚੁਣੀ ਗਈ ‘ਆਪ’ ਸਰਕਾਰ ਦੇ ਕੰਮ-ਕਾਜ ’ਤੇ ਸਵਾਲ ਉਠਾਉਣ ਦਾ ਕੋਈ ਨੈਤਿਕ ਆਧਾਰ ਨਹੀਂ ਹੈ। ‘ਆਪ’ ਬੁਲਾਰੇ ਨੇ ਦੋਸ਼ ਲਾਇਆ ਕਿ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਇਨ੍ਹਾਂ ਲੋਕਾਂ ਨੇ ਤਸਕਰਾਂ, ਗੈਂਗਸਟਰਾਂ ਅਤੇ ਮਾਫੀਆ ਨੂੰ ਸ਼ਹਿ ਦਿੱਤੀ। ਹੁਣ ਬੇਸ਼ਰਮੀ ਨਾਲ ਮਾਨ ਸਰਕਾਰ ਵੱਲੋਂ ਗੈਂਗਸਟਰਾਂ ’ਤੇ ਕੀਤੀ ਜਾ ਰਹੀ ਕਾਰਵਾਈ ’ਤੇ ਸਵਾਲ ਉਠਾ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਪੰਜਾਬ ਵਿਰੋਧੀ ਅਤੇ ਸਵਾਰਥੀ ਨੇਤਾ ਹਨ ਜੋ ਕਿਤੇ ਨਾ ਕਿਤੇ ਅਪਰਾਧੀਆਂ ਨਾਲ ਜੁੜੇ ਹੋਏ ਹਨ।

Posted By: Jagjit Singh