- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਹਿਲਵਾਨ ਗਿੱਲ ਵੱਲੋਂ ਪਿੰਡਾਂ ’ਚ ਬੈਠਕਾਂ ਦਾ ਸਿਲਸਿਲਾ ਤੇਜ਼,

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਹਾਲੀ : ਸੂਬੇ ਵਿਚ ਹੋਣ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮੁਹਾਲੀ ਦੇ ਉੱਘੇ ਸਮਾਜ ਸੇਵੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਹਲਕੇ ਵਿਚ ਬੈਠਕਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ, ਜਿਨ੍ਹਾਂ ਨੇ ਐਤਵਾਰ ਨੂੰ ਪਿੰਡ ਠਸਕਾ ਅਤੇ ਨਡਿਆਲੀ ਵਿਚ ਬੈਠਕਾਂ ਕਰਕੇ ਪਿੰਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਪਿੰਡ ਠਸਕਾ ਦੀ ਫਿਰਨੀ ਦੀ ਖ਼ਸਤਾ ਹਾਲਤ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸੇ ਤਰ੍ਹਾਂ ਪਿੰਡ ਨਡਿਆਲੀ ਦੇ ਵਸਨੀਕਾਂ ਨੇ ਕਿਹਾ ਕਿ ਪਿੰਡ ਵਿਚ ਡਿਸਪੈਂਸਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਦੂਜੇ ਪਿੰਡ ਵਿਚ ਦਵਾਈਆਂ ਲੈਣ ਜਾਣਾ ਪੈਂਦਾ ਹੈ, ਜਿਸ ਲਈ ਪਿੰਡ ’ਚ ਡਿਸਪੈਂਸਰੀ ਬਣਾਉਣ ਲਈ ਪੰਚਾਇਤ ਵੱਲੋਂ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਹੈ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਲੋਕਾਂ ਨੂੰ ਚੋਣਾਂ ਦੌਰਾਨ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਦਲਾਅ ਦਾ ਨਾਅਰਾ ਦੇ ਕੇ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਵਿਚ ਰੋਜ਼ਾਨਾ ਕਤਲੋਗਾਰਤ, ਲੁੱਟ ਖੋਹ, ਚੋਰੀ ਅਤੇ ਡਕੈਤੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਸੂਬੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਨੂੰ ਦੇਖਦੇ ਹੋਏ ਸੂਬੇ ਦੇ ਵੋਟਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਰਹੀ ਹਲਕੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰ ਦਿੱਤਾ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੇ ਦੱਸਿਆ ਕਿ ਇਸ ਵਾਰ ਹਲਕੇ ਦੇ ਜੰਮਪਲ ਨੂੰ ਟਿਕਟ ਦਿੱਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀਆਂ ਮੁਸਕਲਾਂ ਨੂੰ ਹੱਲ ਕਰਵਾਇਆ ਜਾ ਸਕੇ ਕਿਉਂਕਿ ਹਲਕੇ ਤੋਂ ਪਹਿਲਾਂ ਚੁਣੇ ਗਏ ਵਿਧਾਇਕ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਵਿਚ ਨਾਕਾਮ ਸਾਬਤ ਹੋਏ ਹਨ। ਇਸ ਮੌਕੇ ਨੰਬਰਦਾਰ ਸੁਰਿੰਦਰ ਸਿੰਘ ਠਸਕਾ, ਸਵਰਨ ਸਿੰਘ ਸਾਬਕਾ ਪੰਚ, ਜਸਬੀਰ ਸਿੰਘ ਪੰਚ, ਅਵਤਾਰ ਸਿੰਘ, ਦਵਿੰਦਰ ਸਿੰਘ ਸਰਪੰਚ, ਬਚਿੱਤਰ ਸਿੰਘ, ਸਜੋਲ ਖਾਂ, ਰੋਸ਼ਨ ਖਾਂ, ਇੰਦਰਜੀਤ ਬਾਗੜੀ, ਗੁਰਿੰਦਰਜੀਤ ਸਿੰਘ, ਬਲਵੀਰ ਸਿੰਘ, ਨੰਬਰਦਾਰ ਰੁਪਿੰਦਰ ਸਿੰਘ, ਕਰਮ ਸਿੰਘ ਬਹਿਲੋਲਪੁਰ, ਸੋਹਨ ਸਿੰਘ ਪੰਚ, ਸੱਜਣ ਸਿੰਘ ਸਾਬਕਾ ਪੰਚ, ਅਮਰਜੀਤ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਠਸਕਾ ਅਤੇ ਨਡਿਆਲੀ ਦੇ ਵਸਨੀਕ ਹਾਜ਼ਰ ਸਨ।