- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਪ੍ਰਦਰਸ਼ਨ ਦੀ ਸਭ ਤੋਂ ਖ਼ਾਸ ਗੱਲ ਇਹ ਰਹੀ ਕਿ ਸਿਆਸੀ ਮੱਤਭੇਦਾਂ ਨੂੰ ਪਾਸੇ ਰੱਖ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਇਕੱਠੇ ਮੰਚ 'ਤੇ ਨਜ਼ਰ ਆਏ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ’ਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਕੀਤੇ ਗਏ ਤੰਗ ਕਰਨ ਦੇ ਮਾਮਲੇ ’ਚ ਖ਼ੁਦਕੁਸ਼ੀ ਮਗਰੋਂ ਐਤਵਾਰ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਗਈਆਂ। ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਤੇ ਏਟਕ ਇਕ ਹੀ ਛੱਤ ਹੇਠਾਂ ਆ ਗਏ। ਸਾਰੀਆਂ ਪਾਰਟੀਆਂ ਨੇ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ’ਚ ਸੀਬੀਆਈ ਜਾਂਚ ਦੀ ਮੰਗ ਕੀਤੀ। ਸੈਕਟਰ-3 ਸਥਿਤ ਐੱਮਐੱਲਏ ਹੋਸਟਲ ਤੋਂ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੂੰ ਘੇਰਣ ਲਈ ਨਿਕਲੀਆਂ ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਗੇਟ ’ਤੇ ਹੀ ਰੋਕ ਲਿਆ। ਲਗਪਗ ਅੱਧੇ ਘੰਟੇ ਤੱਕ ਪੁਲਿਸ ਤੇ ਵਿਰੋਧੀ ਕਾਰਕੁੰਨਾਂ ’ਚ ਖਿੱਚੋਂਤਾਨ ਚੱਲਦੀ ਰਹੀ। ਜਿਸ ਮਗਰੋਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤਾ। ਲਗਪਗ ਅੱਧੇ ਘੰਟੇ ਤੱਕ ਪਾਣੀ ਦੀਆਂ ਬੁਛਾਰਾਂ ਮਗਰੋਂ ਪੁਲਿਸ ਨੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਚਾਰ ਦਰਜ਼ਨ ਤੋਂ ਵੱਧ ਕਾਰਕੁੰਨਾਂ ਨੂੰ ਹਿਰਾਸਤ 'ਚ ਲੈ ਲਿਆ।
ਪੰਜਾਬ ਦੇ ਸਿਆਸੀ ਇਤਿਹਾਸ ’ਚ ਇਹ ਪਹਿਲਾ ਮੌਕਾ ਸੀ ਜਦੋਂ ਵਿਰੋਧੀ ਪਾਰਟੀਆਂ ਕਿਸੇ ਮਾਮਲੇ 'ਤੇ ਇਕੱਠੇ ਸੜਕਾਂ 'ਤੇ ਉਤਰੀਆਂ। ਦੱਸਣਾ ਜ਼ਰੂਰੀ ਹੈ ਕਿ ਰੰਧਾਵਾ ਦੇ ਆਤਮਹੱਤਿਆ ਕਰਨ ਮਗਰੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਸ਼ਨਿਚਰਵਾਰ ਨੂੰ ਅੰਮ੍ਰਿਤਸਰ ’ਚ ਇਕੱਠੇ ਹੋਏ ਸਨ। ਇਸ ਦੌਰਾਨ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾ ਕਰਨ ਦਾ ਸੱਦਾ ਦਿੱਤਾ। ਜਿਸ ਨੂੰ ਸਾਰੀਆਂ ਪਾਰਟੀਆਂ ਨੇ ਸਵੀਕਾਰ ਕਰ ਲਿਆ। ਇਸ ਤੋਂ ਇਲਾਵਾ ਸ਼ਨਿਚਰਵਾਰ-ਐਤਵਾਰ ਦੀ ਮੱਧ ਰਾਤ 1:30 ਵਜੇ ਦੇ ਕਰੀਬ ਪੰਜਾਬ ਪੁਲਿਸ ਨੇ ਲਾਲਜੀਤ ਭੁੱਲਰ ਸਮੇਤ ਹੋਰ ਲੋਕਾਂ 'ਤੇ ਪਰਚਾ ਦਰਜ ਕਰ ਲਿਆ ਸੀ। ਜਿਸ ਮਗਰੋਂ ਐਤਵਾਰ ਨੂੰ ਰਾਜਨੀਤਕ ਪਾਰਟੀਆਂ ਨੇ ਭੁੱਲਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਵਿਚਾਰ-ਵਟਾਂਦਰੇ ਮਗਰੋਂ ਪ੍ਰਦਰਸ਼ਨ ’ਚ ਸ਼ਾਮਲ ਹੋਈ ਕਾਂਗਰਸ
ਐੱਮਐੱਲਏ ਹੋਸਟਲ ’ਚ ਸਾਰੀਆਂ ਪਾਰਟੀਆਂ ਵੱਲੋਂ ਰੱਖੇ ਗਏ ਮੁੱਖ ਮੰਤਰੀ ਦੀ ਰਿਹਾਇਸ਼ ਘੇਰਣ ਦੇ ਪ੍ਰੋਗਰਾਮ ’ਚ ਸ਼ਾਮਲ ਹੋਣ ਤੋਂ ਪਹਿਲਾਂ ਕਾਂਗਰਸ ਨੇ ਸਾਰੇ ਆਗੂਆਂ ਦੀ ਸਲਾਹ ਲਈ। ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਨੇ ਇਸ ਲਈ ਪਹਿਲਾਂ ਬੈਠਕ ਬੁਲਾਈ ਸੀ। ਲੰਬੀ ਗੱਲਬਾਤ ਮਗਰੋਂ ਪਾਰਟੀ ਨੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂ ਪਹਿਲਾਂ ਹੀ ਐੱਮਐੱਲਏ ਹੋਸਟਲ ’ਚ ਇਕੱਠੇ ਹੋ ਚੁੱਕੇ ਸਨ। ਕਾਂਗਰਸ ਦੇ ਆਗੂ ਕਰੀਬ ਪੌਣਾ ਘੰਟਾ ਦੇਰੀ ਨਾਲ ਪ੍ਰਦਰਸ਼ਨ ਸਥਲ 'ਤੇ ਪਹੁੰਚੇ। ਇਸ ਪ੍ਰਦਰਸ਼ਨ ’ਚ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਏਟਕ ਦੇ ਕਾਰਕੁੰਨਾਂ ਨੇ ਵੀ ਹਿੱਸਾ ਲਿਆ।
ਸੀਬੀਆਈ ਜਾਂਚ ਹੋਵੇ : ਜਾਖੜ
ਭਾਜਪਾ ਦੇ ਪ੍ਰਦੇਸ਼ ਅਧਿਆਕ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ’ਚ ਸਰਕਾਰ 'ਤੇ ਇਕ ਅਜਿਹਾ ਗਿਰੋਹ ਕਾਬਜ਼ ਹੋ ਗਿਆ ਹੈ, ਜੋ ਸੂਬੇ ਨੂੰ ਲੁੱਟ ਰਿਹਾ ਹੈ। ਅੰਮ੍ਰਿਤਸਰ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭ੍ਰਿਸ਼ਟਾਚਾਰ ਤੋਂ ਦੁਖੀ ਹੋ ਕੇ ਕੀਤੀ ਗਈ ਆਤਮਹੱਤਿਆ ਦੇ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰੀ ਵਿਰੋਧ ਤੇ ਜਨਤਾ ਦੇ ਉਠ ਖੜ੍ਹੇ ਹੋਣ ਦੇ ਬਾਅਦ ਸਰਕਾਰ ਨੇ ਪਿਛਲੀ ਰਾਤ ਮਜਬੂਰੀ ’ਚ ਮੰਤਰੀ ਖ਼ਿਲਾਫ਼ ਮਾਮਲਾ ਦਰਜ ਤਾਂ ਕਰ ਲਿਆ, ਪਰ ਹਾਲੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਤੋਂ ਨਿਆਂ ਦੀ ਉਮੀਦ ਨਹੀਂ ਹੈ, ਇਸ ਲਈ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ "ਕੱਟੜ ਇਮਾਨਦਾਰੀ" ਦਾ ਚੋਹਲਾ ਪਹਿਣ ਕੇ ਕੱਟੜ ਬੇਇਮਾਨ ਲੋਕ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋ ਗਏ ਹਨ ਅਤੇ ਖੁੱਲ੍ਹੇ ਤੌਰ 'ਤੇ ਲੁੱਟਮਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਤਰੀਆਂ ਦੀ ਕੈਬਨਿਟ ਨਹੀਂ, ਬਲਕਿ ਗੈਂਗਸਟਰਾਂ ਦਾ ਇਕ ਸਮੂਹ ਹੈ ਜੋ ਹਰ ਤਰੀਕੇ ਨਾਲ ਪੰਜਾਬ ਨੂੰ ਲੁੱਟ ਰਿਹਾ ਹੈ।
ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ : ਬਾਜਵਾ
ਵਿਰੋਧੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਸਿਰਫ ਇਕ ਪਰਿਵਾਰ ਦੀ ਲੜਾਈ ਨਹੀਂ ਹੈ, ਬਲਕਿ ਨਿਆਂ, ਜਵਾਬਦੇਹੀ ਤੇ ਪੰਜਾਬ ਦੇ ਇਮਾਨਦਾਰ ਅਧਿਕਾਰੀਆਂ ਦੀ ਰੱਖਿਆ ਦੀ ਇਕ ਵੱਡੀ ਲੜਾਈ ਹੈ। ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਗ਼ੈਰ ਕਾਨੂੰਨੀ ਤੌਰ 'ਤੇ ਬੰਧਕ ਬਣਾਇਆ ਗਿਆ ਤੇ ਉਨ੍ਹਾਂ ਤੋਂ ਜ਼ਬਰਦਸਤੀ ਵਸੂਲੀ ਕੀਤੀ ਗਈ। ਭ੍ਰਿਸ਼ਟਾਚਾਰ ਨਿਵਾਰਣ ਅਧਿਨਿਯਮ ਦੇ ਪ੍ਰਾਵਧਾਨਾਂ ਨੂੰ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਲਾਗੂ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਆਪਣੇ ਅਹੁਦਾ ਦੀ ਗ਼ਲਤ ਵਰਤੋਂ ਕਰ ਕੇ ਇਕ ਲੋਕ ਸੇਵਕ ਨੂੰ ਗ਼ੈਰ ਕਾਨੂੰਨੀ ਕੰਮ ਕਰਨ ਲਈ ਮਜਬੂਰ ਕੀਤਾ। ਇਸ ਤੋਂ ਇਲਾਵਾ ਬਾਜਵਾ ਨੇ ਕਿਹਾ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 239 (ਪਹਿਲਾਂ ਆਈਪੀਸੀ ਦੀ ਧਾਰਾ 202) ਮੁਤਾਬਕ ਜ਼ਿੰਮੇਵਾਰ ਅਧਿਕਾਰੀਆਂ ਦੁਆਰਾ ਜ਼ਬਰਦਸਤੀ ਵਸੂਲੀ ਦੇ ਯਤਨ ਦੀ ਜਾਣਕਾਰੀ ਪੁਲਿਸ ਨੂੰ ਨਾ ਦੇਣਾ ਇਕ ਜਾਣਬੂਝ ਕੇ ਕੀਤੀ ਗਈ ਚੂਕ ਪ੍ਰਤੀਤ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ।
ਸੀਐੱਮ ਦਾ ਸਮਰਥਨ ਨਾ ਹੋਵੇ ਤਾਂ ਆਤਮਹੱਤਿਆ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ : ਮਜੀਠੀਆ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕੇਸ 21 ਮਾਰਚ ਨੂੰ ਦਰਜ ਹੋਣਾ ਸੀ ਉਹ 22 ਮਾਰਚ ਦੀ ਸਵੇਰੇ 1 ਵਜੇ ਦਰਜ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਜੇਕਰ ਲਾਲਜੀਤ ਭੁੱਲਰ ਦਾ ਬਚਾਅ ਨਹੀਂ ਕਰ ਰਹੇ ਤਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਦੁਆਰਾ ਕਰਵਾਈ ਜਾਵੇ। ਮੁੱਖ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਭੁੱਲਰ ਦਾ ਅਸਤੀਫ਼ਾ ਲਿਆ। ਜਦਕਿ ਭੁੱਲਰ ਕਹਿ ਰਹੇ ਹਨ ਕਿ ਉਨ੍ਹਾਂ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦਿੱਤਾ। ਇੰਨਾ ਘਟੀਆ ਤੇ ਘਿਨੌਣਾ ਕੰਮ ਕਰਨ ਦੇ ਬਾਅਦ ਵੀ ਲਾਲਜੀਤ ਭੁੱਲਰ ਨੈਤਿਕਤਾ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਥਾਣੇ ਤੇ ਪੀੜਤ ਪਰਿਵਾਰ ਦੇ ਘਰ 'ਤੇ ਧਰਨੇ ਦੇਣ ਤੇ ਸਰਕਾਰ 'ਤੇ ਦਬਾਅ ਬਣਾਉਣ ਦੇ ਬਾਅਦ ਹੀ ਕੱਲ੍ਹ ਰਾਤ ਕੇਸ ਦਰਜ ਹੋਇਆ, ਪਰ ਸਰਕਾਰ ਹਾਲੇ ਵੀ ਮੰਤਰੀ ਨੂੰ ਗ੍ਰਿਫ਼ਤਾਰ ਨਹੀਂ ਕਰਨ ਦੇ ਰਹੀ। ਜਦਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਪਰਿਵਾਰ 'ਤੇ ਸਮਝੌਤਾ ਕਰਨ ਤੇ ਅੰਤਿਮ ਸੰਸਕਾਰ ਕਰਨ ਦਾ ਦਬਾਅ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਪਰਿਵਾਰ ਨੂੰ ਇਨਸਾਫ ਦੇਣ ਦੇ ਬਜਾਏ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਦੀ ਲੀਡਰਸ਼ਿਪ ’ਚ ਪੁਲਿਸ ਉਨ੍ਹਾਂ ਨੂੰ ਸਮਝੌਤੇ ਲਈ ਧਮਕਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ