ਸਰਕਾਰੀ ਕਾਲਜ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਸਰਕਾਰੀ ਕਾਲਜ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sat, 07 Mar 2026 05:40 PM (IST)
Updated Date: Sat, 07 Mar 2026 05:42 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸਰਕਾਰੀ ਕਾਲਜ ਡੇਰਾਬੱਸੀ ਨੇ ਪ੍ਰਿੰਸੀਪਲ ਡਾ. ਵਿਨੀਤਾ ਰਾਓ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਇਸ ਮੌਕੇ ਡਾ. ਸ਼ਕੁੰਤਲਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮਹੱਤਤਾ ਵਿਸ਼ੇ ਤੇ ਭਾਸ਼ਣ ਦਿੱਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਔਰਤਾਂ ਪ੍ਰਤੀ ਸਤਿਕਾਰ ਅਤੇ ਸਨਮਾਨ ਦਿਖਾਉਣ ਲਈ ਮਨਾਇਆ ਜਾਂਦਾ ਹੈ। ਇਹ ਦਿਨ ਔਰਤਾਂ ਦੁਆਰਾ ਦਰਪੇਸ਼ ਆਰਥਿਕ, ਰਾਜਨੀਤਿਕ ਅਤੇ ਸਮਾਜਿਕ ਪ੍ਰਾਪਤੀਆਂ ਅਤੇ ਚੁਣੌਤੀਆਂ ਦੀ ਯਾਦ ਵਿਚ ਇਕ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਪ੍ਰੋ: ਮੋਹਨੀਸ਼ ਆਰੀਆ (ਕਨਵੀਨਰ, ਐੱਨਐੱਸਐੱਸ) ਅਤੇ 38 ਐੱਨਐੱਸਐੱਸ ਵਲੰਟੀਅਰਾਂ ਨੇ ਇਸ ਸਮਾਗਮ ਵਿਚ ਹਿੱਸਾ ਲਿਆ।