ਸੀਜੀਸੀ ਯੂਨੀਵਰਸਿਟੀ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਕੌਮਾਂਤਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ,
Publish Date: Mon, 09 Mar 2026 08:43 PM (IST)
Updated Date: Mon, 09 Mar 2026 08:45 PM (IST)

- ਜਸਟਿਸ ਰਾਜੇਸ਼ ਬਿੰਦਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੀਜੀਸੀ ਯੂਨੀਵਰਸਿਟੀ ਮੁਹਾਲੀ ਦੇ ਬਿਜ਼ਨੈੱਸ ਇਨਕਿਊਬੇਟਰ ਐਸੋਸੀਏਸ਼ਨ ‘ਵੈਂਚਰਨੈਸਟ’ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਪ੍ਰੇਰਨਾ 2.0’ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਹ ਸਮਾਗਮ ਵੱਖ-ਵੱਖ ਖੇਤਰਾਂ ਵਿਚ ਔਰਤਾਂ ਦੀ ਤਾਕਤ, ਲੀਡਰਸ਼ਿਪ ਅਤੇ ਉਨ੍ਹਾਂ ਦੀਆਂ ਪਰਿਵਰਤਨਕਾਰੀ ਪ੍ਰਾਪਤੀਆਂ ਨੂੰ ਸਮਰਪਿਤ ਰਿਹਾ। ਇਸ ਕੰਕਲੇਵ ਨੇ ਪ੍ਰੇਰਨਾਦਾਇਕ ਮਹਿਲਾ ਆਗੂਆਂ, ਉੱਦਮੀਆਂ, ਨੀਤੀ ਘੜਨ ਵਾਲਿਆਂ ਅਤੇ ਨਵੀਨਤਾਕਾਰਾਂ ਨੂੰ ਇਕ ਸਾਂਝਾ ਮੰਚ ਪ੍ਰਦਾਨ ਕੀਤਾ। ਇਸ ਵੱਕਾਰੀ ਸਮਾਗਮ ਵਿਚ ਜਸਟਿਸ ਰਾਜੇਸ਼ ਬਿੰਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਕੇ ਪ੍ਰੋਗਰਾਮ ਦੀ ਸ਼ਾਨ ਵਧਾਈ। ਸਮਾਗਮ ਵਿਚ ਕਈ ਉੱਘੀਆਂ ਸ਼ਖ਼ਸੀਅਤਾਂ ਨੇ ‘ਗੈਸਟ ਆਫ਼ ਆਨਰ’ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਡਾ. ਦਪਿੰਦਰ ਕੌਰ ਬਖਸ਼ੀ ਜੁਆਇੰਟ ਡਾਇਰੈਕਟਰ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਪੰਜਾਬੀ ਅਦਾਕਾਰਾ ਵੀਜੇ ਅਮਨ, ਡਾ. ਨੈਂਸੀ ਜੁਨੇਜਾ ਸੀਈਓ ਮੈਨਟੋਰੈਕਸ ਗਲੋਬਲ, ਦੀਪਾਲੀ ਗੁਲਾਟੀ ਨੈਸ਼ਨਲ ਪ੍ਰੈਜ਼ੀਡੈਂਟ, ਡਬਲਯੂਆਈਸੀਸੀਆਈ, ਭਾਰਤੀ ਸੂਦ ਸੀਨੀਅਰ ਰੀਜ਼ਨਲ ਡਾਇਰੈਕਟਰ, ਪੀਐੱਚਡੀ ਚੈਂਬਰ, ਪੂਜਾ ਨਈਅਰ (ਨਿਊ ਚੰਡੀਗੜ੍ਹ), ਸਾਕਸ਼ੀ ਕਤਿਆਲ ਸੀਆਈਆਈਆਈ ਡਬਲਯੂਐੱਨ ਅਤੇ ਮੋਨਾ ਸਿੰਘ ਐੱਫ਼ਆਈਸੀਸੀਆਈਐੱਫ਼ਐੱਲੳ ਸ਼ਾਮਲ ਸਨ। ਇਸ ਸੈਸ਼ਨ ਵਿਚ ਮਹਿਲਾ ਸਟਾਰਟਅੱਪਸ ਨੇ ਆਪਣੇ ਨਵੀਨਤਾਕਾਰੀ ਵਿਚਾਰਾਂ ਨੂੰ ਮਾਹਰਾਂ ਅਤੇ ਨਿਵੇਸ਼ਕਾਂ ਸਾਹਮਣੇ ਪੇਸ਼ ਕੀਤਾ। ਜਦਕਿ ਤਕਨਾਲੋਜੀ ਦੇ ਖੇਤਰ ਵਿਚ ਔਰਤਾਂ ਦੀ ਵਧਦੀ ਭੂਮਿਕਾ ਨੂੰ ਦਰਸਾਉਣ ਲਈ ਏਆਈ ਸ਼ਕਤੀ ਬੂਟਕੈਂਪ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਲਾਈ ਗਈ। ਇਸ ਤੋਂ ਇਲਾਵਾ ਇਕ ਵਿਸ਼ੇਸ਼ ਫੈਸ਼ਨ ਸ਼ੋਅ ਰਾਹੀਂ ਔਰਤਾਂ ਦੀ ਪਛਾਣ, ਆਤਮ-ਵਿਸ਼ਵਾਸ ਅਤੇ ਸੰਘਰਸ਼ ਦੀਆਂ ਕਹਾਣੀਆਂ ਨੂੰ ਕਲਾਤਮਕ ਰੂਪ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਸੀਜੀਸੀ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡਾ ਉਦੇਸ਼ ਇਕ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਔਰਤਾਂ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਪ੍ਰੇਰਨਾ 2.0 ਸਿਰਫ਼ ਇਕ ਸਮਾਗਮ ਨਹੀਂ, ਸਗੋਂ ਔਰਤਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਦੇ ਉੱਦਮਾਂ ਨਾਲ ਜੋੜਨ ਦੀ ਸਾਡੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਯੂਨੀਵਰਸਿਟੀ ਦੇ ਐਕਜ਼ੀਕਿਊਟਿਵ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਤਕਨਾਲੋਜੀ ਅਤੇ ਅੀ ਦੇ ਖੇਤਰ ਵਿਚ ਔਰਤਾਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਪ੍ਰੇਰਨਾ ਏਆਈ ਸ਼ਕਤੀ ਬੂਟਕੈਂਪ ਵਰਗੇ ਉਪਰਾਲੇ ਮਹਿਲਾਵਾਂ ਨੂੰ ਡਿਜੀਟਲ ਯੁੱਗ ਵਿਚ ਮੋਹਰੀ ਬਣਾਉਣ ਵਿਚ ਸਹਾਈ ਹੋਣਗੇ।