Internet Services Suspended : ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ 'ਚ ਇੰਟਰਨੈੱਟ ਬੈਨ 24 ਮਾਰਚ ਯਾਨੀ ਸ਼ੁੱਕਰਵਾਰ ਦੁਪਹਿਰ 12 ਵਜੇ ਤਕ ਵਧਾ ਦਿੱਤਾ ਗਿਆ ਹੈ ਜਦੋਂਕਿ ਮੋਗਾ ਤੇ ਸੰਗਰੂਰ 'ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਅਮਨ-ਸ਼ਾਂਤੀ ਦੇ ਮੱਦੇਨਜ਼ਰ ਪੂਰੇ ਪੰਜਾਬ 'ਚ ਸ਼ਨੀਵਾਰ ਯਾਨੀ 19 ਮਾਰਚ ਨੂੰ ਪੂਰੇ ਪੰਜਾਬ 'ਚ ਇੰਟਰਨੈੱਟ ਸੇਵਾਵਾਂ 'ਤੇ ਬੈਨ ਲਗਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 21 ਮਾਰਚ ਨੂੰ 4 ਜ਼ਿਲ੍ਹਿਆਂ ਮੋਗਾ, ਸੰਗਰੂਰ, ਤਰਨਤਾਰਨ, ਫਿਰੋਜ਼ਪੁਰ 'ਚ ਮੁਕੰਮਲ ਤੇ ਅਜਨਾਲਾ-ਮੁਹਾਲੀ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

Posted By: Seema Anand