ਖ਼ਰਾਬ ਫ਼ਸਲਾਂ ਦਾ ਮਾਮਲਾ : ਪਰਗਟ ਸਿੰਘ ਨੇ ਸਰਕਾਰ ਨੂੰ ਘੇਰਿਆ, ਪਾਰਟੀ ਵਰਕਰਾਂ ਨੂੰ ਲਾਇਆ ਡਿਊਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਬੇਮੌਸਮੀ ਮੀਂਹ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਸੰਭਾਲ ਲਈ ਲੋੜੀਂਦੇ ਪ੍ਰਬੰਧ ਨਾ ਹੋਣ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਛੇ ਮਹੀਨਿਆਂ ਦੀ ਮਿਹਨਤ ਤੇ ਭਾਰੀ ਖ਼ਰਚੇ ਮਗਰੋਂ ਫ਼ਸਲ ਮੰਡੀਆਂ ਵਿੱਚ ਲਿਆਉਂਦੇ ਹਨ, ਪਰ ਪ੍ਰਬੰਧਾਂ ਦੀ ਘਾਟ ਕਾਰਨ ਉਨ੍ਹਾਂ ਦੀ ਉਪਜ ਬਰਬਾਦ ਹੋ ਰਹੀ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਨਾਕਾਮੀ ਦੱਸਿਆ।
Publish Date: Tue, 13 Oct 2026 09:17 AM (IST)
Updated Date: Tue, 13 Oct 2026 09:18 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਬੇਮੌਸਮੀ ਮੀਂਹ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਸੰਭਾਲ ਲਈ ਲੋੜੀਂਦੇ ਪ੍ਰਬੰਧ ਨਾ ਹੋਣ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਛੇ ਮਹੀਨਿਆਂ ਦੀ ਮਿਹਨਤ ਤੇ ਭਾਰੀ ਖ਼ਰਚੇ ਮਗਰੋਂ ਫ਼ਸਲ ਮੰਡੀਆਂ ਵਿੱਚ ਲਿਆਉਂਦੇ ਹਨ, ਪਰ ਪ੍ਰਬੰਧਾਂ ਦੀ ਘਾਟ ਕਾਰਨ ਉਨ੍ਹਾਂ ਦੀ ਉਪਜ ਬਰਬਾਦ ਹੋ ਰਹੀ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਨਾਕਾਮੀ ਦੱਸਿਆ।
ਪਰਗਟ ਸਿੰਘ ਨੇ ਕਿਹਾ ਕਿ ਇੱਕ-ਇੱਕ ਦਾਣਾ ਖ਼ਰੀਦਣ ਦੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਲੋੜੀਂਦੀਆਂ ਸਹੂਲਤਾਂ ਦੇਣ ਵਿੱਚ ਅਸਫ਼ਲ ਰਹੇ ਹਨ। ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਨੂੰ ਖ਼ਰੀਦ, ਸੰਭਾਲ ਤੇ ਭੁਗਤਾਨ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਨੀਤੀਆਂ ਨੇ ਪੰਜਾਬ ਦੇ ਮੰਡੀਕਰਨ ਪ੍ਰਬੰਧ ਨੂੰ ਕਮਜ਼ੋਰ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਵਿਵਸਥਾ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੰਡੀਆਂ ਵਿੱਚ ਫ਼ਸਲ ਦੀ ਸੁਰੱਖਿਆ, ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਤੇ ਭੰਡਾਰਨ ਦੇ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਮੌਸਮ ’ਤੇ ਦੋਸ਼ ਮੜ੍ਹ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ।
ਪਰਗਟ ਸਿੰਘ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ, ਆਗੂਆਂ ਤੇ ਵਰਕਰਾਂ ਨੂੰ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ, ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਖ਼ਰੀਦ, ਲਿਫ਼ਟਿੰਗ ਤੇ ਭੰਡਾਰਨ ਦੇ ਮੁੱਦੇ ਪ੍ਰਸ਼ਾਸਨ ਸਾਹਮਣੇ ਉਠਾਉਣ ਦੀ ਅਪੀਲ ਕੀਤੀ।