29 ਸਾਲ ਜੇਲ੍ਹ ’ਚ ਰਹਿਣ ਦਾ ਹਵਾਲਾ ਦੇ ਕੇ ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ, ਲੰਮੇ ਕਾਰਾਵਾਸ ਦੀ ਦਿੱਤੀ ਦਲੀਲ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ, ਇਸ ਲਈ ਉਸ ਨੂੰ ਸਭ ਤੋਂ ਪਹਿਲਾਂ ਆਪਣੀ ਪੈਰੋਲ ਅਰਜ਼ੀ ਜੇਲ੍ਹ ਸੁਪਰਡੈਂਟ ਕੋਲ ਪੇਸ਼ ਕਰਨੀ ਹੋਵੇਗੀ। ਇਸ ਤੋਂ ਬਾਅਦ ਨਿਯਮਾਂ ਅਨੁਸਾਰ ਸਮਰੱਥ ਅਥਾਰਟੀ ਇਸ 'ਤੇ ਫ਼ੈਸਲਾ ਲਵੇਗੀ।
Publish Date: Tue, 07 Jul 2026 08:06 AM (IST)
Updated Date: Tue, 07 Jul 2026 08:10 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ, ਇਸ ਲਈ ਉਸ ਨੂੰ ਸਭ ਤੋਂ ਪਹਿਲਾਂ ਆਪਣੀ ਪੈਰੋਲ ਅਰਜ਼ੀ ਜੇਲ੍ਹ ਸੁਪਰਡੈਂਟ ਕੋਲ ਪੇਸ਼ ਕਰਨੀ ਹੋਵੇਗੀ। ਇਸ ਤੋਂ ਬਾਅਦ ਨਿਯਮਾਂ ਅਨੁਸਾਰ ਸਮਰੱਥ ਅਥਾਰਟੀ ਇਸ 'ਤੇ ਫ਼ੈਸਲਾ ਲਵੇਗੀ।
ਪਟੀਸ਼ਨ ਵਿੱਚ ਹਵਾਰਾ ਵੱਲੋਂ ਕਿਹਾ ਗਿਆ ਹੈ ਕਿ ਉਹ ਪਿਛਲੇ 29 ਸਾਲਾਂ ਤੋਂ ਲਗਾਤਾਰ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਉਸ ਨੇ ਪੈਰੋਲ ਦੀ ਮੰਗ ਕੀਤੀ ਹੈ। ਉਸ ਦੀ ਕਰੀਬ 80 ਸਾਲਾ ਮਾਤਾ ਪਾਰਕਿੰਸਨ ਅਤੇ ਡਿਮੈਂਸ਼ੀਆ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੀ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਦੇਖਭਾਲ ਦੀ ਲੋੜ ਹੈ।
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਸ ਦੇ ਪਿਤਾ ਦਾ ਦੇਹਾਂਤ ਹੋ ਚੁੱਕਾ ਹੈ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਹੈ, ਜਿਸ ਕਾਰਨ ਉਸ ਦੀ ਮਾਤਾ ਦੀ ਦੇਖਭਾਲ ਕਰਨ ਵਾਲਾ ਪਰਿਵਾਰ ਵਿੱਚ ਹੋਰ ਕੋਈ ਨਹੀਂ ਹੈ। ਸੁਣਵਾਈ ਦੌਰਾਨ ਹਵਾਰਾ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਉਸ ਖ਼ਿਲਾਫ਼ ਦਰਜ ਜ਼ਿਆਦਾਤਰ ਅਪਰਾਧਿਕ ਮਾਮਲਿਆਂ ਦਾ ਨਿਪਟਾਰਾ ਹੋ ਚੁੱਕਾ ਹੈ ਜਾਂ ਉਹ ਉਨ੍ਹਾਂ ਵਿੱਚੋਂ ਬਰੀ ਹੋ ਚੁੱਕਾ ਹੈ।
ਫਿਲਹਾਲ ਸਿਰਫ਼ ਇੱਕ ਵਿਸ਼ੇਸ਼ ਆਗਿਆ ਪਟੀਸ਼ਨ (ਐੱਸਐੱਲਪੀ) ਹੀ ਸੁਪਰੀਮ ਕੋਰਟ ਵਿੱਚ ਲੰਬਿਤ ਹੈ, ਇਸ ਲਈ ਮਨੁੱਖੀ ਆਧਾਰ 'ਤੇ ਉਸ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਦੂਜੇ ਪਾਸੇ, ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਵਿੱਚ ਹਵਾਰਾ ਦੀ ਪੈਰੋਲ ਪਟੀਸ਼ਨ ਦਾ ਵਿਰੋਧ ਕੀਤਾ।