- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਲੀ ਲੱਗਣ ਕਾਰਨ ਆਰਯਨ ਅਤੇ ਸੰਨੀ ਮਹਿਰਾ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਦੋਵਾਂ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀ ਮੁਲਜ਼ਮਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਅਨੁਸਾਰ ਦੋਵਾਂ ਦੀ ਹਾਲਤ ਫਿਲਹਾਲ ਸਥਿਰ ਹੈ।

ਤਰੁਣ ਭਜਨੀ, ਚੰਡੀਗੜ੍ਹ: ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਤਿੰਨ ਸ਼ੂਟਰਾਂ ਨੂੰ ਜੰਮੂ ਤੋਂ ਚੰਡੀਗੜ੍ਹ ਲਿਆਉਂਦੇ ਸਮੇਂ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੂੰ ਕਾਰਵਾਈ ਕਰਦਿਆਂ ਗੋਲੀ ਚਲਾਉਣੀ ਪਈ। ਇਸ ਦੌਰਾਨ ਦੋ ਮੁਲਜ਼ਮ ਆਰਯਨ ਅਤੇ ਸੰਨੀ ਮਹਿਰਾ ਦੇ ਪੈਰ ਵਿੱਚ ਗੋਲੀ ਲੱਗ ਗਈ, ਜਦਕਿ ਤੀਜੇ ਮੁਲਜ਼ਮ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਜਾਨਕੀ ਦਾਸ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਤਿੰਨਾਂ ਮੁਲਜ਼ਮਾਂ ਨੂੰ ਜੰਮੂ ਤੋਂ ਟ੍ਰਾਂਜ਼ਿਟ ਰਿਮਾਂਡ ’ਤੇ ਚੰਡੀਗੜ੍ਹ ਲਿਆ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਨਾ ਰੁਕੇ ਤਾਂ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ।
ਗੋਲੀ ਲੱਗਣ ਕਾਰਨ ਆਰਯਨ ਅਤੇ ਸੰਨੀ ਮਹਿਰਾ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਦੋਵਾਂ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀ ਮੁਲਜ਼ਮਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਅਨੁਸਾਰ ਦੋਵਾਂ ਦੀ ਹਾਲਤ ਫਿਲਹਾਲ ਸਥਿਰ ਹੈ।
ਪੰਜ ਦਿਨਾਂ ਬਾਅਦ ਪੁਲਿਸ ਦੇ ਹੱਥ ਲੱਗੇ ਸਨ ਮੁਲਜ਼ਮ
ਜ਼ਿਕਰਯੋਗ ਹੈ ਕਿ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਵਿੱਚ ਦਿਨ ਦਿਹਾੜੇ ਕੈਸ਼ੀਅਰ ਜਾਨਕੀ ਦਾਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਸੀ। ਜਾਂਚ ਦੌਰਾਨ ਜੰਮੂ-ਕਸ਼ਮੀਰ ਕਨੈਕਸ਼ਨ ਸਾਹਮਣੇ ਆਉਣ ’ਤੇ ਪੁਲਿਸ ਟੀਮਾਂ ਨੇ ਉੱਥੇ ਮੁਹਿੰਮ ਚਲਾਈ ਅਤੇ ਆਰਯਨ, ਸੰਨੀ ਮਹਿਰਾ ਅਤੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।