ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪਹੁੰਚੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪਹੁੰਚੀ
Publish Date: Fri, 23 Oct 2026 06:47 PM (IST)
Updated Date: Fri, 23 Oct 2026 06:49 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਜਾਪਾਨ ਦੀ 18 ਮੈਂਬਰੀ ਫੀਲਡ ਹਾਕੀ ਟੀਮ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਹਿੱਸਾ ਲੈਣ ਲਈ ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚੀ। ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ ਵਿਖੇ ਆਯੋਜਿਤ ਕੀਤਾ ਜਾਣਾ ਹੈ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਹਵਾਈ ਅੱਡੇ ਤੇ ਟੀਮ ਦਾ ਭੰਗੜੇ ਦੀ ਤਾਲ, ਰਵਾਇਤੀ ਫੁੱਲਾਂ ਦੇ ਹਾਰਾਂ ਅਤੇ ਪੰਜਾਬੀ ਪਰਾਹੁਣਚਾਰੀ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਨਿੱਘੇ ਸਵਾਗਤ ਤੋਂ ਬੇਹੱਦ ਖੁਸ਼ ਹੋਏ ਜਾਪਾਨੀ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਦਿੱਗਜ਼ ਖਿਡਾਰੀਆਂ ਦੀ ਧਰਤੀ, ਪੰਜਾਬ ਵਿਚ ਖੇਡਣ ਲਈ ਆਪਣਾ ਉਤਸ਼ਾਹ ਜ਼ਾਹਰ ਕੀਤਾ। ਟੂਰਨਾਮੈਂਟ ਲਈ ਜਾਪਾਨੀ ਟੀਮ ’ਚ ਸ਼ਾਮਲ ਖਿਡਾਰੀ ਹਨ: ਯਾਮਾਦਾ ਸ਼ੋਟਾ, ਤਾਨਾਕਾ ਸੇਰੇਨ, ਵਾਤਾਨਾਬੇ ਜੂਨ, ਮਾਤਸੁਮੋਤੋ ਕਾਜ਼ੂਮਾਸਾ, ਨਾਗਾਈ ਯੂਮਾ, ਯਾਮਾਸ਼ਿਤਾ ਮਾਨਾਬੂ, ਫੁਜੀਸ਼ੀਮਾ ਰਾਈਕੀ (ਕਪਤਾਨ), ਨਾਗਾਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਾਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋ ਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਿਆਈ ਹਾਰੂਕੀ, ਕਿਤਾਗਾਵਾ ਤਾਕੁਮੀ (ਗੋਲਕੀਪਰ) ਅਤੇ ਫੁਕੁਦਾ ਕੇਨਤਾਰੋ। ਚੈਂਪੀਅਨਸ਼ਿਪ ਦੌਰਾਨ ਟੀਮ ਦੇ ਠਹਿਰਨ, ਅਭਿਆਸ ਸੈਸ਼ਨਾਂ ਅਤੇ ਆਵਾਜਾਈ ਦੇ ਸੁਚਾਰੂ ਪ੍ਰਬੰਧਾਂ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਪੰਜਾਬ ਵਿਚ ਪਹਿਲੀ ਵਾਰ ਆਯੋਜਿਤ ਹੋ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਏਸ਼ੀਆ ਦੇ ਪ੍ਰਮੁੱਖ ਦੇਸ਼ਾਂ ਦੀ ਸ਼ਮੂਲੀਅਤ ਹੋਵੇਗੀ, ਜਿਸ ਦੌਰਾਨ ਉੱਚ ਪੱਧਰੀ ਹਾਕੀ ਮੁਕਾਬਲੇ ਦੇਖਣ ਨੂੰ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਯਤਨਾਂ ਸਦਕਾ, ਪੰਜਾਬ ਦੀ ਧਰਤੀ ਤੇ ਪਹਿਲੀ ਵਾਰ ਇਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ, ਸੁਰੱਖਿਆ ਅਤੇ ਇੱਕ ਅੰਤਰਰਾਸ਼ਟ ਜਾਪਾਨ ਅਤੇ ਮੇਜ਼ਬਾਨ ਭਾਰਤ ਤੋਂ ਇਲਾਵਾ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੂਰਨਾਮੈਂਟ ਵਿਚ ਹਿੱਸਾ ਲੈ ਰਹੀਆਂ ਹਨ। ਇਹ ਟੂਰਨਾਮੈਂਟ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਚ ਸ਼ੁਰੂ ਹੋਵੇਗਾ, ਜਦਕਿ ਇਸਦਾ ਫਾਈਨਲ ਮੁਕਾਬਲਾ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਚ ਖੇਡਿਆ ਜਾਵੇਗਾ।