ਜਸਪਾਲ ਸਿੰਘ ਤਾਨ ਸ਼੍ਰੋਮਣੀ ਅਕਾਲੀ ਦਲ ’ਚ ਆਏ ਵਾਪਸ ਜਸਪਾਲ ਸਿੰਘ ਤਾਨ ਸ਼੍ਰੋਮਣੀ ਅਕਾਲੀ ਦਲ ’ਚ ਆਏ ਵਾਪਸ
Publish Date: Mon, 05 Oct 2026 05:49 PM (IST)
Updated Date: Mon, 05 Oct 2026 05:50 PM (IST)
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਖਰੜ ਸ਼ਹਿਰ ਵਿਚ ਜਸਪਾਲ ਸਿੰਘ ਤਾਨ ਨੇ ਬੀਜੇਪੀ ਛੱਡ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕੀਤੀ ਹੈ, ਜਿਨ੍ਹਾਂ ਨੂੰ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਅਕਾਲੀ ਦਲ ’ਚ ਸ਼ਾਮਲ ਕੀਤਾ। ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਜਸਪਾਲ ਸਿੰਘ ਤਾਨ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਕਾਲੀ ਦਲ ਵਿਚ ਵਾਪਸੀ ’ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਅਤੇ ਵਰਕਰਾਂ ਦੀ ਮਿਹਨਤ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਜਸਪਾਲ ਸਿੰਘ ਤਾਨ ਨੇ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਸਪਾਲ ਸਿੰਘ ਤਾਨ ਦੇ ਪਿਤਾ ਗਿਆਨੀ ਜਸਵੰਤ ਸਿੰਘ ਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਟਕਸਾਲੀ ਪੰਥਕ ਆਗੂ ਰਹੇ ਉਨ੍ਹਾਂ ਦੇ ਪਰਿਵਾਰ ਦੀ ਪੰਥ ਲਈ ਵੱਡੀ ਕੁਰਬਾਨੀ ਹੈ, ਪਿਛਲੇ ਦਿਨੀਂ ਤਾਨ ਸਾਬ੍ਹ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋ ਗਿਆ ਸੀ। ਜਿਨ੍ਹਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ’ਚ ਸਾਥੀਆਂ ਸਮੇਤ ਵਾਪਸੀ ਕੀਤੀ ਹੈ। ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਪਟਵਾਰੀ, ਅਮਰਜੀਤ ਸਿੰਘ, ਜਸਪਾਲ ਸਿੰਘ ਲੱਕੀ ਮਾਵੀ, ਐਡਵੋਕੇਟ ਗੁਰਪ੍ਰੀਤ ਸਿੰਘ, ਗਿਆਨੀ ਸੰਦੀਪ ਸਿੰਘ ਕਾਲੇਵਾਲ ਤੇ ਹੋਰ ਮੌਜੂਦ ਸਨ।