ਜਸਵਿੰਦਰ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ
ਜਸਵਿੰਦਰ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ
Publish Date: Mon, 09 Mar 2026 07:47 PM (IST)
Updated Date: Mon, 09 Mar 2026 07:51 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਲਿਖਿਆ ਹੈ ਕਿ ਪੰਜਾਬ ਦੇ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ, ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਦਾ ਜੋ ਨੋਟੀਫ਼ਿਕੇਸ਼ਨ ਕੀਤਾ, ਉਹ ਲਾਗੂ ਕਰਨਾ ਦੂਰ ਦੀ ਗੱਲ ਅੱਜ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਤਸ਼ੱਦਦ ਨੇ ਉਨ੍ਹਾਂ ’ਤੇ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਉਹ ਡਾਇਰੈਕਟਰ ਗਮਾਡਾ, ਕੋਆਰਡੀਨੇਟਰ ਹਲਕਾ ਬਾਘਾਪੁਰਾਣਾ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹਨ, ਜਦੋਂ ਤਕ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਨਹੀਂ ਕਰਦੀ, ਕੱਚੇ ਅਧਿਆਪਕਾਂ ਨੂੰ ਪੱਕੇ ਨਹੀਂ ਕਰਦੀ, ਉਹ ਪਾਰਟੀ ਦੀ ਕਿਸੇ ਵੀ ਸਰਗਰਮੀ ਦਾ ਹਿੱਸਾ ਨਹੀਂ ਬਣਨਗੇ।