- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਦੋ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਛੱਡਣ ਦੇ ਅਗਲੇ ਹੀ ਦਿਨ ਅੰਮ੍ਰਿਤਸਰ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਤਿੰਨੇ ਵਿਧਾਇਕ ਜੌੜਾਮਾਜਰਾ ਤੇ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਰੋਹਿਤ ਸ਼ਰਮਾ,ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਅੰਦਰ ਸ਼ੁਰੂ ਹੋਈ ਬਗਾਵਤ ਹੁਣ ਪਾਰਟੀ ਲਈ ਨਵੀਂ ਚੁਣੌਤੀ ਬਣਦੀ ਜਾ ਰਹੀ ਹੈ। 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਦੋ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਛੱਡਣ ਦੇ ਅਗਲੇ ਹੀ ਦਿਨ ਅੰਮ੍ਰਿਤਸਰ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਤਿੰਨੇ ਵਿਧਾਇਕ ਜੌੜਾਮਾਜਰਾ ਤੇ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਨ੍ਹਾਂ ਅਸਤੀਫ਼ਿਆਂ ਦਾ ਸਮਾਂ ਵੀ ਸਿਆਸੀ ਤੌਰ ’ਤੇ ਅਹਿਮ ਹੈ। ਆਪ ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਹਾਲਾਂਕਿ ਸਮਾਣਾ ਅਤੇ ਸਨੌਰ ਤੋਂ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਦੋਵਾਂ ਹਲਕਿਆਂ ਵਿੱਚ ਨਵੇਂ ਇੰਚਾਰਜ ਨਿਯੁਕਤ ਕੀਤੇ ਜਾਣ ਕਾਰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ’ਤੇ ਸਵਾਲ ਉੱਠਣ ਲੱਗੇ ਸਨ। ਸਮਾਣਾ ਵਿੱਚ ਸੁਰਜੀਤ ਸਿੰਘ ਰੱਖੜਾ ਅਤੇ ਸਨੌਰ ਵਿੱਚ ਰਣਜੋਧ ਹਡਾਣਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਅਜਿਹੇ ਵਿੱਚ ਪਹਿਲੀ ਸੂਚੀ ਤੋਂ ਬਾਅਦ ਸ਼ੁਰੂ ਹੋਈ ਨਾਰਾਜ਼ਗੀ ਹੁਣ ਪਾਰਟੀ ਲਈ ਚੋਣਾਂ ਦੇ ਮੱਦੇਨਜ਼ਰ ਚੁਣੌਤੀ ਬਣਦੀ ਦਿਖਾਈ ਦੇ ਰਹੀ ਹੈ।
#WATCH | Delhi: Rebel AAP leaders Kunwar Vijay Pratap, Harmeet Singh Pathanmajra, and Chetan Singh Jouramajra join the BJP. https://t.co/10SrU5hMbg
— ANI (@ANI) November 2, 2026