ਜੇਐੱਨਐੱਨ, ਚੰਡੀਗੜ੍ਹ : ਸ਼ਹਿਰ 'ਚ ਮੰਗਲਵਾਰ ਨੂੰ ਮੌਸਮ ਨੇ ਮੁੜ ਕਰਵੱਟ ਲਈ ਹੈ। ਸ਼ਹਿਰ 'ਚ ਕਈ ਦਿਨਾਂ ਤੋਂ ਤੇਜ਼ ਧੱੁਪ ਨਿਕਲ ਰਹੀ ਸੀ ਪਰ ਮੰਗਲਵਾਰ ਨੂੰ ਸਵੇਰ ਤੋਂ ਹੀ ਅਸਮਾਨ 'ਚ ਬੱਦਲ ਛਾਏ ਰਹੇ। ਉਥੇ ਹੀ ਦੁਪਹਿਰ ਕਰੀਬ ਤਿੰਨ ਵਜੇ ਸ਼ਹਿਰ ਦੇ ਕੁਝ ਇਲਾਕਿਆਂ'ਚ ਹਲਕੀ ਬਾਰਿਸ਼ ਹੋਈ ਸ਼ਾਮ ਤਕ ਠੰਢੀਆਂ ਹਵਾਵਾਂ ਨਾਲ ਮੌਸਮ ਸੁਹਾਵਣਾ ਹੋ ਗਿਆ। ਉਥੇ ਹੀ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਕੁਝ ਇਲਾਕਿਆਂ 'ਚ ਬਾਰਿਸ਼ ਦੇਖਣ ਨੂੰ ਮਿਲੀ ਹੈ। ਆਉਣ ਵਾਲੇ ਦਿਨਾਂ 'ਚ ਵੀ ਅਸਮਾਨ 'ਚ ਬੱਦਲ ਛਾਏ ਰਹਿ ਸਕਦੇ ਹਨ ਪਰ ਬਾਰਿਸ਼ ਦੇ ਆਸਾਰ ਨਹੀਂ ਹਨ।