ਜੀਤੀ ਪਟਿਆਲਾ ਨੇ ਕੈਂਪ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਜੀਤੀ ਪਟਿਆਲਾ ਨੇ ਕੈਂਪ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Publish Date: Fri, 20 Nov 2026 10:28 PM (IST)
Updated Date: Fri, 20 Nov 2026 10:31 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਦੁਸਹਿਰਾ ਗਰਾਊਂਡ ਖਰੜ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਦਾ ਮੁਫ਼ਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਅਲਫ਼ਾ ਮਲਟੀਸਪੈਸ਼ਿਲਟੀ ਹਸਪਤਾਲ ਦੀ ਟੀਮ ਵੱਲੋਂ ਡਾ. ਸਿਧਾਰਥ ਦੁੱਗਲ ਦੀ ਅਗਵਾਈ ਹੇਠ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਤਕਰੀਬਨ 125 ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਐਨਕਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਜਾਂਚ ਦੌਰਾਨ 25 ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਬਾਅਦ ’ਚ ਕੀਤੇ ਜਾਣਗੇ। ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ ਅਤੇ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਦੇ ਨਾਲ ਸਮੇਂ ਸਿਰ ਜਾਂਚ ਕਰਵਾਉਣੀ ਵੀ ਲਾਜ਼ਮੀ ਹੈ। ਕਈ ਵਾਰ ਆਰਥਿਕ ਤੰਗੀ ਕਾਰਨ ਲੋਕ ਆਪਣੀਆਂ ਅੱਖਾਂ ਦੀ ਜਾਂਚ ਜਾਂ ਇਲਾਜ ਨਹੀਂ ਕਰਵਾ ਪਾਉਂਦੇ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਫ਼ਤ ਮੈਡੀਕਲ ਕੈਂਪਾਂ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਮਦਦ ਕਰਨਾ ਹੈ। ਉਨ੍ਹਾਂ ਅਲਫ਼ਾ ਮਲਟੀਸਪੈਸ਼ਿਲਟੀ ਹਸਪਤਾਲ ਦੀ ਟੀਮ ਅਤੇ ਡਾ. ਸਿਧਾਰਥ ਦੁੱਗਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਅਜਿਹੇ ਲੋਕ ਭਲਾਈ ਦੇ ਕਾਰਜ ਸਫ਼ਲ ਹੋ ਸਕਦੇ ਹਨ। ਇਸ ਕੈਂਪ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂਸ਼ਹਿਰ ਦੇ ਪ੍ਰਧਾਨ ਅਜੇ ਮੰਗੂਪੁਰ, ਰੋਪੜ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸ਼ਸ਼ੀ ਜੈਨ, ਮਾਨ ਸਿੰਘ ਸਾਬਕਾ ਕੌਂਸਲਰ, ਸਾਬਕਾ ਕੌਂਸਲਰ ਠੇਕੇਦਾਰ ਮਲਾਗਰ ਸਿੰਘ, ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓਕੇ, ਨਰਿੰਦਰ ਰੰਮਾ, ਅਮਰਿੰਦਰ ਸਿੰਘ ਰੋਮੀ, ਰਮਾਕਾਂਤ ਕਾਲੀਆ, ਦਿਨੇਸ਼ ਗੌਤਮ, ਕੌਂਸਲਰ ਡਾ. ਅਸ਼ਵਨੀ ਸ਼ਰਮਾ, ਨੀਲੂ ਖਰੜ, ਦੀਪਕ ਗੌਤਮ, ਮਾਸਟਰ ਜਤਿੰਦਰ ਸਿੰਘ, ਸੁਖਦੇਵ ਸਿੰਘ ਬਰੌਲੀ, ਜਗਦੀਪ ਸਿੰਘ ਬਾਠ, ਮਨਜੀਤ ਸਿੰਘ ਸਾਬਕਾ ਈਟੀਓ, ਪਰਮਿੰਦਰ ਸਿੰਘ ਸੈਣੀ, ਮਨਜੀਤ ਕੌਰ ਸੋਨੂੰ, ਨਰਦੇਵ ਸਿੰਘ ਬਿੱਟੂ, ਅਮਨਦੀਪ ਸਿੰਘ ਅੰਮੂ ਨੇ ਵੀ ਸ਼ਮੂਲੀਅਤ ਕੀਤੀ।