ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਮ, ਪੰਜਾਬ ਸਰਕਾਰ ਦਾ ਅਹਿਮ ਫੈਸਲਾ
ਇਹ ਫੈਸਲਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿਫਾਰਸ਼ 'ਤੇ ਲਿਆ ਗਿਆ ਹੈ। ਇਹ ਸੈਂਚੁਰੀ 289 ਏਕੜ ਵਿੱਚ ਫੈਲੀ ਹੋਈ ਹੈ।
Publish Date: Fri, 09 Jan 2026 02:52 PM (IST)
Updated Date: Fri, 09 Jan 2026 02:56 PM (IST)
ਜਾਗਰਣ ਸੰਵਾਦਦਾਤਾ, ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਮ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖੇ ਜਾਣ ਦੀ ਸਿਫਾਰਸ਼ ਕੀਤੀ ਗਈ ਹੈ। ਜਿਸ ਨੂੰ ਕਿ ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿਫਾਰਸ਼ 'ਤੇ ਲਿਆ ਗਿਆ ਹੈ। ਇਹ ਸੈਂਚੁਰੀ 289 ਏਕੜ ਵਿੱਚ ਫੈਲੀ ਹੋਈ ਹੈ।